ਭਾਰਤ ਦੀ ਵਿਭਿੰਨਤਾ ਲਈ ਦ੍ਰਿੜ ਸੰਕਲਪ ਸਨ ਯੇਚੁਰੀ : ਸੋਨੀਆ
Thursday, Sep 12, 2024 - 10:56 PM (IST)
ਨਵੀਂ ਦਿੱਲੀ- ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਉਂਦੇ ਹੋਏ ਵੀਰਵਾਰ ਨੂੰ ਕਿਹਾ ਕਿ ਯੇਚੁਰੀ ਲੋਕਤੰਤਰਿਕ ਕਦਰਾਂ-ਕੀਮਤਾਂ ’ਚ ਵਿਸ਼ਵਾਸ ਕਰਨ ਵਾਲੇ ਨੇਤਾ ਸਨ ਅਤੇ ਭਾਰਤ ਦੀ ਵਿਭਿੰਨਤਾ ਦੀ ਰਾਖੀ ਲਈ ਦ੍ਰਿੜ ਸੰਕਲਪ ਸਨ।
ਉਨ੍ਹਾਂ ਇਹ ਵੀ ਕਿਹਾ ਕਿ ਸੰਸਦ ਮੈਂਬਰ ਦੇ ਤੌਰ ’ਤੇ ਯੇਚੁਰੀ ਨੇ ਅਮਿੱਟ ਛਾਪ ਛੱਡੀ ਅਤੇ ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ‘ਐਕਸ’ ’ਤੇ ਪੋਸਟ ਕੀਤਾ, ‘‘ਕਾਮਰੇਡ ਸੀਤਾਰਾਮ ਯੇਚੁਰੀ ਜੀ ਦੇ ਦਿਹਾਂਤ ’ਤੇ ਮੇਰੀ ਡੂੰਘੀ ਹਮਦਰਦੀ। ਉਹ ਇਕ ਨਿਮਰਤਾ ਵਾਲੇ ਨੇਤਾ ਸਨ। ਇਕ ਸੀਨੀਅਰ ਸੰਸਦ ਮੈਂਬਰ ਅਤੇ ਸੀਨੀਅਰ ਬੁੱਧੀਜੀਵੀ ਸਨ।”