ਪੋਕਸੋ ਮਾਮਲਾ : ਯੇਦੀਯੁਰੱਪਾ 17 ਨੂੰ ਸੀ. ਆਈ. ਡੀ. ਸਾਹਮਣੇ ਹੋਣਗੇ ਪੇਸ਼
Sunday, Jun 16, 2024 - 12:58 AM (IST)
ਬੈਂਗਲੁਰੂ, (ਅਨਸ)- ਪੋਕਸੋ ਮਾਮਲੇ ਦਾ ਸਾਹਮਣਾ ਕਰ ਰਹੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਬੀ. ਐੱਸ. ਯੇਦੀਯੁਰੱਪਾ ਸ਼ਨੀਵਾਰ ਨੂੰ ਬੈਂਗਲੁਰੂ ਵਾਪਸ ਆ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਉਹ ਪੁੱਛਗਿੱਛ ਲਈ 17 ਜੂਨ ਨੂੰ ਅਪਰਾਧਿਕ ਜਾਂਚ ਵਿਭਾਗ (ਸੀ. ਆਈ. ਡੀ.) ਦੇ ਸਾਹਮਣੇ ਪੇਸ਼ ਹੋਣਗੇ।
ਸਾਬਕਾ ਮੁੱਖ ਮੰਤਰੀ ਕਰਨਾਟਕ ਹਾਈ ਕੋਰਟ ਵੱਲੋਂ ਸੀ. ਆਈ. ਡੀ. ਨੂੰ ਪੋਕਸੋ ਮਾਮਲੇ ਦੇ ਸਬੰਧ ’ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਰੋਕੇ ਜਾਣ ਤੋਂ ਇਕ ਦਿਨ ਬਾਅਦ ਵਾਪਸ ਪਰਤੇ। ਪੁਲਸ ਅਨੁਸਾਰ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਯੇਦੀਯੁਰੱਪਾ ਦੇ ਖਿਲਾਫ ਪੋਕਸੋ ਐਕਟ ਅਤੇ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।