ਪੰਜਾਬ 'ਚ ਹੜ੍ਹਾਂ ਦੌਰਾਨ ਚਿੰਤਾ ਭਰੀ ਖ਼ਬਰ, ਹਿਮਾਚਲ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, 'ਯੈਲੋ ਅਲਰਟ' ਜਾਰੀ

08/19/2023 9:08:42 AM

ਸ਼ਿਮਲਾ (ਭਾਸ਼ਾ)- ਪੰਜਾਬ 'ਚ ਹੜ੍ਹਾਂ ਦੌਰਾਨ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਿਮਾਚਲ ਪ੍ਰਦੇਸ਼ ਦੇ ਸਥਾਨਕ ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ 10 ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ 21 ਅਤੇ 22 ਅਗਸਤ ਨੂੰ ਮੋਹਲੇਧਾਰ ਮੀਂਹ, ਤੂਫ਼ਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਸੂਬੇ ਵਿੱਚ 21 ਅਗਸਤ ਤੋਂ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ 24 ਅਗਸਤ ਤੱਕ ਕਈ ਹਿੱਸਿਆਂ ਵਿੱਚ ਮੀਂਹ ਪਵੇਗਾ। ਮੌਸਮ ਵਿਭਾਗ ਨੇ 21 ਤੋਂ 23 ਅਗਸਤ ਤੱਕ ਗੈਰ-ਕਬਾਇਲੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਮੋਹਲੇਧਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ ਕੁਝ ਥਾਵਾਂ 'ਤੇ ਗਰਜ਼-ਤੂਫ਼ਾਨ ਦੇ ਨਾਲ ਬਿਜਲੀ ਡਿੱਗ ਸਕਦੀ ਹੈ। ਇਸ ਨਾਲ ਆਵਾਜਾਈ ਅਤੇ ਹੋਰ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਉਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਕਈ ਪਿੰਡਾਂ ਵਿਚ ਪਾਣੀ ਭਰ ਗਿਆ ਸੀ, ਜਿਸ ਤੋਂ ਅਜੇ ਤੱਕ ਉਭਰਿਆ ਨਹੀਂ ਗਿਆ ਹੈ। ਹੁਣ ਆਈ ਇਸ ਖ਼ਬਰ ਨੇ ਇਕ ਵਾਰ ਪੰਜਾਬ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ: ਸਤਲੁਜ ’ਚ ਪਾਣੀ ਦਾ ਪੱਧਰ ਵਧਿਆ, BSF ਦੀਆਂ ਚੌਕੀਆਂ ਅਤੇ ਬਾਰਡਰ ’ਤੇ ਫੈਂਸਿੰਗ ਡੁੱਬੀ

PunjabKesari

ਇੱਥੇ ਤੁਹਾਨੂੰ ਦੱਸ ਦੇਈਏ ਕਿ ਸੂਬੇ ਵਿੱਚ 24 ਜੂਨ ਨੂੰ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਹੁਣ ਤੱਕ 217 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀਰਵਾਰ ਨੂੰ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਵਿਧਾਨ ਸਭਾ ਹਲਕੇ ਦੇ ਮਟਹੇੜੀ, ਬਲਦਵਾੜਾ, ਮਸੇਰਨ ਅਤੇ ਜੁਕੈਨ ਦੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਉੱਥੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੁੱਖੂ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਰੀ ਮਾਨਸੂਨ ਦੇ ਮੀਂਹ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚਿਆਂ ਨੂੰ ਦੁਬਾਰਾ ਬਣਾਉਣ ਵਿੱਚ ਇੱਕ ਸਾਲ ਦਾ ਸਮਾਂ ਲੱਗੇਗਾ। ਸੁੱਖੂ ਨੇ ਕਿਹਾ ਸੀ ਕਿ ਪਿਛਲੇ ਮਹੀਨੇ ਜੁਲਾਈ ਅਤੇ ਇਸ ਹਫਤੇ ਹੋਈ ਪਏ ਮੋਹਲੇਧਾਰ ਮੀਂਹ ਕਾਰਨ ਸੂਬੇ 'ਚ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਅਤੇ ਪਾਣੀ ਦੇ ਪ੍ਰਾਜੈਕਟਾਂ ਦੇ ਪੁਨਰ ਨਿਰਮਾਣ ਵਿੱਚ ਸਮਾਂ ਲੱਗਦਾ ਹੈ, ਪਰ ਸਰਕਾਰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਰਹੀ ਹੈ। ਉਨ੍ਹਾਂ ਕਿਹਾ, ''ਸਾਨੂੰ ਇਕ ਸਾਲ ਦੇ ਅੰਦਰ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਬਹਾਲ ਕਰਨਾ ਹੋਵੇਗਾ। ਮੈਂ ਇਸ ਨੂੰ ਧਿਆਨ 'ਚ ਰੱਖ ਕੇ ਕੰਮ ਕਰ ਰਿਹਾ ਹਾਂ।'' 

PunjabKesari

ਇਹ ਵੀ ਪੜ੍ਹੋ: ਜਹਾਜ਼ 'ਚ ਸਵਾਰ ਸਨ 271 ਯਾਤਰੀ, ਅਚਾਨਕ ਦਿਲ ਦੇ ਦੌਰੇ ਕਾਰਨ ਪਾਇਲਟ ਦੀ ਮੌਤ, ਜਾਣੋ ਫਿਰ ਕੀ ਹੋਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News