ਕੇਰਲ ’ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, 11 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ

07/11/2022 9:56:34 AM

ਤਿਰੂਵਨੰਤਪੁਰਮ- ਕੇਰਲ ’ਚ ਮੋਹਲੇਧਾਰ ਮੀਂਹ ਦੀ ਸਥਿਤੀ ਨੂੰ ਵੇਖਦੇ ਹੋਏ ਮੌਸਮ ਵਿਭਾਗ ਨੇ ਤਿਰੂਵਨੰਤਪੁਰਮ, ਕੋਲਮ ਅਤੇ ਪਤਨਮਤਿੱਟਾ ਨੂੰ ਛੱਡ ਕੇ 11 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਹੈ। ਮੁੱਖ ਮੰਤਰੀ ਪਿਨਾਰਾਈ ਵਿਜੇਯਨ ਨੇ ਐਤਵਾਰ ਨੂੰ ਆਪਣੇ ਇਕ ਫੇਸਬੁੱਕ ਪੋਸਟ ’ਚ ਕਿਹਾ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨ. ਡੀ. ਆਰ. ਐੱਫ.) ਦੀਆਂ ਟੀਮਾਂ ਨੂੰ ਕੋਝੀਕੋਡ, ਵਾਇਨਾਡ ਅਤੇ ਇਡੁੱਕੀ ਜ਼ਿਲ੍ਹਿਆਂ ’ਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਐੱਨ. ਡੀ. ਆਰ. ਐੱਫ. ਦੀਆਂ ਦੋ ਟੀਮਾਂ  ਨਾਗਰਿਕ ਸੁਰੱਖਿਆ ਅਕਾਦਮੀ ’ਚ ਤਾਇਨਾਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੰਨ੍ਹ, ਪਹਾੜੀ ਖੇਤਰਾਂ, ਹੇਠਲੇ ਇਲਾਕਿਆਂ, ਨਦੀ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਅਧਿਕਾਰੀਆਂ ਦੇ ਨਿਰਦੇਸ਼ਾਂ ਮੁਤਾਬਕ ਆਪਣਾ ਸਥਾਨ ਖਾਲੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਸਾਰੇ ਰਾਹਤ ਕੈਂਪਾਂ ਨੂੰ ਕੋਵਿਡ-19 ਸੁਰੱਖਿਆ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਮਛੇਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੁੰਦਰ ’ਚ ਨਾ ਜਾਣ ਕਿਉਂਕਿ ਅਗਲੇ ਦੋ ਦਿਨਾਂ ਤੱਕ ਤੱਟੀ ਖੇਤਰ ’ਚ ਤੇਜ਼ ਹਵਾਵਾਂ ਅਤੇ ਖਰਾਬ ਮੌਸਮ ਰਹਿਣ ਦੀ ਸੰਭਾਵਨਾ ਹੈ।


Tanu

Content Editor

Related News