ਮਹਾਰਾਸ਼ਟਰ ''ਚ ''ਝੂਠ, ਲੁੱਟ, ਵੰਡ'' ਦੀ ਸਰਕਾਰ ਹੈ : ਯੋਗੇਂਦਰ ਯਾਦਵ

Friday, Nov 08, 2024 - 01:54 PM (IST)

ਮਹਾਰਾਸ਼ਟਰ ''ਚ ''ਝੂਠ, ਲੁੱਟ, ਵੰਡ'' ਦੀ ਸਰਕਾਰ ਹੈ : ਯੋਗੇਂਦਰ ਯਾਦਵ

ਪਾਲਘਰ : ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ 'ਤੇ ਮਹਾਰਾਸ਼ਟਰ 'ਚ 'ਝੂਠ, ਲੁੱਟ, ਵੰਡ' ਦੀ ਸਰਕਾਰ ਚਲਾਉਣ ਦਾ ਦੋਸ਼ ਲਗਾਇਆ ਹੈ। ਵੀਰਵਾਰ ਨੂੰ ਪਾਲਘਰ ਜ਼ਿਲ੍ਹੇ ਦੇ ਦਾਹਾਨੂ 'ਚ ਮੌਜੂਦਾ ਵਿਧਾਇਕ ਵਿਨੋਦ ਨਿਕੋਲ ਦੇ ਸਮਰਥਨ 'ਚ ਇਕ ਜਨਤਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਲੋਕਾਂ ਨੂੰ ਵਿੱਤੀ ਵਾਅਦਿਆਂ ਤੋਂ ਪ੍ਰਭਾਵਿਤ ਹੋਣ ਦੀ ਬਜਾਏ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ - Shocking! ਬੇਰੁਜ਼ਗਾਰਾਂ ਦੇ ਖਾਤਿਆਂ 'ਚ ਅਚਾਨਕ ਆ ਗਏ 125 ਕਰੋੜ ਰੁਪਏ

ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' ('ਇੰਡੀਆ') ਦੇ ਇਕ ਹਿੱਸੇ ਵਾਲੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਨਿਕੋਲ ਨੂੰ ਦਾਹਾਨੂ ਤੋਂ ਆਪਣਾ ਉਮੀਦਵਾਰ ਦੁਬਾਰਾ ਨਾਮਜ਼ਦ ਕੀਤਾ ਹੈ। ਯਾਦਵ ਨੇ ਮੌਜੂਦਾ ਸਰਕਾਰ ਨੂੰ 'ਝੂਠ, ਲੁੱਟ ਅਤੇ ਵੰਡ' ਵਾਲੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਸੱਤਾ 'ਚ ਬੈਠੇ ਲੋਕ 'ਵਿਨਾਸ਼ਕਾਰੀ' ਨੀਤੀਆਂ ਲਾਗੂ ਕਰ ਰਹੇ ਹਨ। ਵਿਧਾਇਕ ਨਿਕੋਲ ਨੇ ਕਿਹਾ, ''ਵਿਕਾਸ ਦੀ ਆੜ 'ਚ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ, "ਇਥੋਂ ਦੇ ਆਦਿਵਾਸੀਆਂ ਦੇ ਹੱਕਾਂ ਲਈ ਲੜਨਾ ਸਾਡਾ ਫ਼ਰਜ਼ ਹੈ ਅਤੇ ਅਸੀਂ ਅਜਿਹਾ ਕਰਨ ਲਈ ਵਚਨਬੱਧ ਹਾਂ।" ਪ੍ਰੋਗਰਾਮ ਵਿੱਚ ਹਾਜ਼ਰ ਕਾਰਕੁਨਾਂ ਨੇ ਏਕਨਾਥ ਸ਼ਿੰਦੇ ਸਰਕਾਰ ਦੀਆਂ ਆਦਿਵਾਸੀ ਨੀਤੀਆਂ ਦੀ ਨਿਖੇਧੀ ਕਰਦਿਆਂ ਉਸ ’ਤੇ ਸਿਆਸੀ ਲਾਹਾ ਲੈਣ ਲਈ ਆਦਿਵਾਸੀਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ - ਹਸਪਤਾਲ 'ਚ ਹੋਏ 'ਏਲੀਅਨ' ਵਰਗੇ ਜੁੜਵਾ ਬੱਚੇ, ਚਿਹਰਾ ਦੇਖ ਸਭ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News