ਅਹਿਮ ਖ਼ਬਰ : ਯੋਗੇਂਦਰ ਯਾਦਵ ਨੇ SKM ਨੂੰ ਕਿਹਾ ਅਲਵਿਦਾ, ਕਿਸਾਨ ਅੰਦੋਲਨ ’ਚ ਨਿਭਾਈ ਸੀ ਅਹਿਮ ਭੂਮਿਕਾ

09/04/2022 8:11:21 PM

ਦਿੱਲੀ (ਕਮਲ ਕਾਂਸਲ) : ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰੈੱਸ ਕਾਨਫਰੰਸ ’ਚ ਐਲਾਨ ਕੀਤਾ ਕਿ ਯੋਗੇਂਦਰ ਯਾਦਵ ਹੁਣ ਐੱਸ. ਕੇ. ਐੱਮ. ਦਾ ਹਿੱਸਾ ਨਹੀਂ ਰਹਿਣਗੇ। ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਅਲਵਿਦਾ ਕਹਿ ਦਿੱਤਾ ਹੈ। ਮੋਰਚੇ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਆਪਣੀ ਨਿੱਜੀ ਜ਼ਿੰਦਗੀ ਦੇ ਰੁਝੇਵਿਆਂ ਕਾਰਨ ਉਨ੍ਹਾਂ ਨੇ ਐੱਸ. ਕੇ. ਐੱਮ. ਨੂੰ ਅਲਵਿਦਾ ਕਹਿਣ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਯੋਗੇਂਦਰ ਯਾਦਵ ਹੁਣ ਆਰਾਮ ਕਰਨ ਦੀ ਗੱਲ ਕਹਿ ਕੇ ਮੋਰਚਾ ਛੱਡ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਯੋਗੇਂਦਰ ਯਾਦਵ ਕਿਸਾਨ ਅੰਦੋਲਨ ਦਾ ਅਹਿਮ ਹਿੱਸਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ, ਮਾਹੌਲ ਤਣਾਅਪੂਰਨ

ਲਖੀਮਪੁਰ ਖੀਰੀ ਕਾਂਡ ਦੇ ਵਿਰੋਧ ’ਚ 3 ਅਕਤੂਬਰ ਨੂੰ ਮਨਾਉਣਗੇ ਕਾਲਾ ਦਿਵਸ

ਦਿੱਲੀ ’ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਕੇ.ਐੱਮ. ਨੇ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਇਸੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਸ਼ੀਸ਼ ਟੈਨੀ ਵੱਲੋਂ ਕਿਸਾਨਾਂ ’ਤੇ ਕਾਰ ਚੜ੍ਹਾਉਣ ਦੀ ਘਟਨਾ ਸਾਹਮਣੇ ਆਈ ਸੀ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਐੱਸ. ਕੇ. ਐੱਮ. ਵੱਲੋਂ ਲਗਾਤਾਰ ਪ੍ਰੋਗਰਾਮ ਚਲਾਏ ਜਾਂਦੇ ਰਹਿਣਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੂੰ ਮੁੜ ਸੁਰਜੀਤ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਮੰਤਵ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਕਮੇਟੀ ਦਾ ਕੰਮ ਸੰਯੁਕਤ ਕਿਸਾਨ ਮੋਰਚਾ ਦਾ ਵਿਸਤਾਰ ਕਰਨਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਸ਼ੁਰੂ ਹੋਏ ਦੋ ਸਾਲ ਹੋ ਜਾਣਗੇ। ਐੱਸ.ਕੇ.ਐੱਮ. ਵੱਲੋਂ ਇਸੇ ਦਿਨ ਕੋਈ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ। 

Manoj

This news is Content Editor Manoj