CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ ''ਤੇ ਕੀਤੀ ਚਰਚਾ
Saturday, Sep 26, 2026 - 05:50 PM (IST)
ਨਵੀਂ ਦਿੱਲੀ (ਏਜੰਸੀ)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ ਮੁਲਾਕਾਤ ਸਬੰਧੀ ਰਾਜ ਸਰਕਾਰ ਵੱਲੋਂ ਤਸਵੀਰਾਂ ਸਮੇਤ ਜਾਰੀ ਇਕ ਸੰਖੇਪ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਸੂਤਰਾਂ ਅਨੁਸਾਰ, ਯੋਗੀ ਨੇ ਪੀਐੱਮ ਮੋਦੀ ਨਾਲ ਉੱਤਰ ਪ੍ਰਦੇਸ਼ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨਾਲ ਸਬੰਧਤ ਕੁਝ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਕੀਤੀ। ਹਾਲਾਂਕਿ, ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੋਵਾਂ ਨੇਤਾਵਾਂ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣਾਂ ਅਤੇ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ। ਉੱਤਰ ਪ੍ਰਦੇਸ਼ ਤੋਂ ਰਾਜ ਸਭਾ 10 ਸੀਟਾਂ ਲਈ ਚੋਣਾਂ 16 ਅਕਤੂਬਰ ਨੂੰ ਹੋਣੀਆਂ ਹਨ, ਜਦੋਂ ਕਿ ਰਾਜ 'ਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ 'ਚ ਹੋਣੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
