ਨਵੇਂ ਸਾਲ ''ਚ ਖੁਸ਼ਹਾਲੀ ਤੇ ਵਿਕਾਸ ਦੀਆਂ ਕੋਸ਼ਿਸ਼ਾਂ ''ਚ ਆਵੇਗੀ ਤੇਜ਼ੀ: ਯੋਗੀ ਆਦਿੱਤਿਆਨਾਥ
Wednesday, Jan 01, 2025 - 12:49 PM (IST)
ਲਖਨਊ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬੁੱਧਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਇਸ ਸੂਬੇ ਨੂੰ ਖੁਸ਼ਹਾਲੀ ਅਤੇ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਡਬਲ ਇੰਜਣ ਵਾਲੀ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ 2025 'ਚ ਹੋਰ ਤੇਜ਼ੀ ਆਵੇਗੀ। ਇਸ ਸਬੰਧ ਵਿਚ ਯੋਗੀ ਆਦਿਤਿਆਨਾਥ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਰਾਜ ਵਿੱਚ ਚੱਲ ਰਹੀਆਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਕਾਰਨ ਇਸ ਰਾਜ ਦੇ ਲੋਕਾਂ ਦਾ ਜੀਵਨ ਪੱਧਰ ਲਗਾਤਾਰ ਸੁਧਰ ਰਿਹਾ ਹੈ।
ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ
ਉਹਨਾਂ ਕਿਹਾ ਕਿ ਗਰੀਬ, ਕਿਸਾਨ, ਨੌਜਵਾਨਾਂ ਅਤੇ ਔਰਤਾਂ ਸਣੇ ਸਮਾਜ ਦਾ ਹਰ ਵਰਗ ਇਸ ਡਬਲ ਇੰਜਣ ਵਾਲੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾ ਰਿਹਾ ਹੈ। ਨਵੇਂ ਭਾਰਤ ਦਾ ਨਵਾਂ ਉੱਤਰ ਪ੍ਰਦੇ ਵਿਰਾਸਤ ਅਤੇ ਵਿਕਾਸ ਨੂੰ ਅੱਗੇ ਲਿਜਾਉਣ ਵਿਚ ਸਾਰਥਕ ਭੂਮਿਕਾ ਨਿਭਾ ਰਿਹਾ ਹੈ। ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਸੂਬੇ ਨੂੰ ਖ਼ੁਸ਼ਹਾਲੀ ਅਤੇ ਵਿਕਾਸ ਦੇ ਰਾਹ 'ਤੇ ਲਿਜਾਉਣ ਲਈ ਡਬਲ ਇੰਜਣ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ 2025 ਵਿਚ ਹੋਰ ਗਤੀ ਆਵੇਗੀ।
ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8