ਜੋ ਕੱਲ ਤੱਕ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਸਨ, ਉਹ ਹੀ ਅੱਜ ਖੇਤੀ ਬਿੱਲ ਦੇ ਵਿਰੋਧੀ ਹਨ: ਯੋਗੀ

09/26/2020 4:40:59 PM

ਜੌਨਪੁਰ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਹੈ ਕਿ ਜੋ ਲੋਕ ਕੱਲ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਸਨ, ਉਹ ਹੀ ਅੱਜ ਖੇਤੀ ਸੋਧ ਬਿੱਲ 2020 ਦਾ ਵਿਰੋਧ ਕਰ ਰਹੇ ਹਨ। ਯੋਗੀ ਨੇ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਦੇ ਹਿੱਤ ’ਚ ਕਾਨੂੰਨ ਬਣਾਇਆ। ਇਸ ਬਿੱਲ ਦੇ ਪਾਸ ਹੋਣ ਜਾਣ ਤੋਂ ਬਾਅਦ ਕਿਸਾਨਾਂ ਦੀ ਆਮਦਨੀ ਦੁੱਗਣੀ ਹੋਣ ਦਾ ਰਾਹ ਸਾਫ਼ ਹੋ ਗਿਆ ਹੈ। ਇਹ ਬਿੱਲ ਕਿਸਾਨਾਂ ਦੇ ਹਿੱਤਾਂ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਕੱਲ ਤੱਕ ਕਿਸਾਨਾਂ ਦਾ ਸ਼ੋਸ਼ਣ ਕਰ ਰਹੇ ਸਨ, ਉਹ ਹੀ ਅੱਜ ਖੇਤੀ ਬਿੱਲ ਦਾ ਵਿਰੋਧ ਕਰ ਰਹੇ ਹਨ। 

ਯੋਗੀ ਨੇ ਕਿਹਾ ਕਿ ਵਿਰੋਧੀ ਧਿਰ ਅੱਜ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਕਿਉਂਕਿ ਹੁਣ ਤੱਕ ਉਹ ਹੀ ਕਿਸਾਨਾਂ ਦਾ ਸ਼ੋਸ਼ਣ ਕਰਦੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਫ਼ਸਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨਾਲ ਹੀ ਸਾਰੀਆਂ ਫ਼ਸਲਾਂ ਦੇ ਉਪਜ ਦਾ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮ. ਪੀ. ਐੱਸ.) ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਦੇ ਹਰ ਵਿਕਾਸ ਡਵੀਜ਼ਨ ’ਚ ਇਕ ਕੋਲਡ ਸਟੋਰੇਜ਼ ਬਣਾਇਆ ਜਾਵੇਗਾ, ਜਿਸ ’ਚ ਕਿਸਾਨ ਆਪਣੀ ਉਪਜ ਨੂੰ ਰੱਖ ਸਕਦਾ ਹੈ।

ਯੋਗੀ ਨੇ ਇਸ ਦੇ ਨਾਲ ਕੋਰੋਨਾ ਕਾਲ ਵਿਚ ਲਾਈ ਗਈ ਤਾਲਾਬੰਦੀ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਭਾਰਤ ਵਿਚ ਹੈ। ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਮਜ਼ਬੂਤੀ ਨਾਲ ਕੋਰੋਨਾ ਨਾਲ ਲੜਾਈ ਲੜੀ ਅਤੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ 6 ਮਹੀਨੇ ਪੂਰੇ ਹੋਏ ਗਏ ਹਨ, ਪ੍ਰਦੇਸ਼ ਵਿਚ 12 ਵਾਰ ਹਰ ਗਰੀਬ ਪਰਿਵਾਰ ਨੂੰ ਮੁਫ਼ਤ ਖੁਰਾਕ ਸਮੱਗਰੀ ਵੰਡੀ ਗਈ ਹੈ। 


Tanu

Content Editor

Related News