CM ਯੋਗੀ ਆਦਿਤਿਆਨਾਥ ਨੇ ਬੱਸਾਂ ਨੂੰ ਵਿਖਾਈ ਹਰੀ ਝੰਡੀ, ''UP-RAAHI'' ਐਪ ਵੀ ਕੀਤੀ ਲਾਂਚ

03/04/2023 5:50:45 PM

ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਯੂ. ਪੀ. ਸੜਕ ਆਵਾਜਾਈ ਨਿਗਮ ਦੀ ਬੱਸ ਸੇਵਾ 'ਰਾਜਧਾਨੀ ਐਕਸਪ੍ਰੈੱਸ' ਨੂੰ ਹਰੀ ਝੰਡੀ ਵਿਖਾਈ। ਇਹ ਬੱਸ ਸੂਬੇ ਦੀ ਰਾਜਧਾਨੀ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਨਾਲ ਜੋੜੇਗੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਨੀਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ ਦੀਆਂ 76 ਨਵੀਆਂ ਰਾਜਧਾਨੀ ਅਤੇ 39 ਆਮ ਸੇਵਾ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਨਲਾਈਨ ਰਿਜ਼ਰਵੇਸ਼ਨ ਅਤੇ ਯਾਤਰੀ ਫੀਡਬੈਕ ਐਪਲੀਕੇਸ਼ਨ ਐਪ 'ਯੂਪੀ-ਰਾਹੀ' ('UP-RAAHI') ਵੀ ਲਾਂਚ ਕੀਤੀ।

ਇਹ ਵੀ ਪੜ੍ਹੋ- ਮਨੁੱਖਤਾ ਸ਼ਰਮਸਾਰ! ਕੂੜੇ ਦੇ ਢੇਰ 'ਤੇ ਮਿਲੀ ਨਵਜਨਮੀ ਬੱਚੀ, CCTV ਜ਼ਰੀਏ ਪਰਿਵਾਰ ਦੀ ਭਾਲ ਜਾਰੀ

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਇਹ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦਾ ਪਹਿਲਾ ਸਾਲ ਹੈ ਅਤੇ ਇਸ ਪਹਿਲੇ ਸਾਲ 'ਚ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ (ਯੂ.ਪੀ.ਐੱਸ. ਆਰ.ਟੀ.ਸੀ.) ਆਪਣੀ ਸਥਾਪਨਾ ਦੇ 50 ਸਾਲ ਪੂਰੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 50 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਯਾਤਰਾ 'ਚ ਹੋਲੀ ਤੋਂ ਪਹਿਲਾਂ ਕੁਝ ਨਵੀਆਂ ਪ੍ਰਾਪਤੀਆਂ ਜੋੜੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ 25 ਕਰੋੜ ਲੋਕਾਂ ਨੂੰ ਨਿਰਵਿਘਨ ਟਰਾਂਸਪੋਰਟ ਸੇਵਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੇ ਸੱਭਿਆਚਾਰਕ ਸਮਾਗਮ ਪ੍ਰਯਾਗਰਾਜ ਕੁੰਭ ਅਤੇ ਕੋਰੋਨਾ ਮਹਾਮਾਰੀ ਦੌਰਾਨ ਟਰਾਂਸਪੋਰਟ ਨਿਗਮ ਦੀ ਭੂਮਿਕਾ ਸ਼ਲਾਘਾਯੋਗ ਸੀ।

ਇਹ ਵੀ ਪੜ੍ਹੋ- ਵਿਆਹ ਤੋਂ ਇਨਕਾਰ ਕੀਤਾ ਤਾਂ ਸਨਕੀ ਪ੍ਰੇਮੀ ਨੇ ਲਿਆ 'ਖ਼ੂਨੀ' ਬਦਲਾ, ਪ੍ਰੇਮਿਕਾ 'ਤੇ ਕੀਤੇ ਚਾਕੂ ਨਾਲ 16 ਵਾਰ

ਮੁੱਖ ਮੰਤਰੀ ਨੇ ਕਿਹਾ ਕਿ ਕੁੰਭ ਦੇ 45 ਦਿਨਾਂ ਸਮਾਗਮ ਵਿਚ 24 ਕਰੋੜ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਲਈ ਸੂਬਾ ਸਰਕਾਰ ਨੇ ਟਰਾਂਸਪੋਰਟ ਨਿਗਮ  ਨੂੰ 50 ਹਜ਼ਾਰ ਨਵੀਆਂ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਸਨ। ਆਦਿੱਤਿਆਨਾਥ ਨੇ ਕਿਹਾ ਕਿ ਹੋਲੀ ਦੇ ਤਿਉਹਾਰ ਮੌਕੇ150 ਨਵੀਆਂ ਬੱਸਾਂ ਆਈਆਂ ਹਨ ਅਤੇ ਚੰਗੀ ਗੱਲ ਇਹ ਹੈ ਕਿ ਇਹ ਬੱਸਾਂ ਟਰਾਂਸਪੋਰਟ ਨਿਗਮ ਦੀ ਵਰਕਸ਼ਾਪ 'ਚ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ 1000 ਨਵੀਆਂ ਬੱਸਾਂ ਖਰੀਦਣ ਲਈ ਉਨ੍ਹਾਂ ਦੀ ਸਰਕਾਰ ਨੇ 400 ਕਰੋੜ ਰੁਪਏ ਦਿੱਤੇ ਹਨ। ਇਸ ਤੋਂ ਇਲਾਵਾ ਹਵਾਈ ਅੱਡਾ ਦੀ ਤਰਜ਼ 'ਤੇ ਬੱਸ ਅੱਡਾ ਵਿਕਸਿਤ ਕਰਨ ਲਈ 100 ਕਰੋੜ ਰੁਪਏ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਰਾਮ ਰਹੀਮ ਅਸਲੀ ਜਾਂ ਨਕਲੀ ਮਾਮਲਾ: SC ਪੁੱਜਾ ਮਾਮਲਾ, ਹਾਈ ਕੋਰਟ ਨੇ 'ਠੁਕਰਾਈ' ਅਰਜ਼ੀ

Tanu

This news is Content Editor Tanu