ਯੋਗੀ ਨੇ ਦਿੱਤੇ ਕਮਲੇਸ਼ ਤਿਵਾੜੀ ਦੇ ਪਰਿਵਾਰ ਨੂੰ ਮਦਦ ਦੇਣ ਦੇ ਨਿਰਦੇਸ਼

10/23/2019 5:59:07 PM

ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਹਿੰਦੂ ਸਮਾਜ ਪਾਰਟੀ ਦੇ ਸੰਸਥਾਪਕ ਸਵ. ਕਮਲੇਸ਼ ਤਿਵਾੜੀ ਦੇ ਪਰਿਵਾਰ ਦੀ ਮਦਦ ਲਈ ਉਨ੍ਹਾਂ ਦੀ ਪਤਨੀ ਨੂੰ 15 ਲੱਖ ਰੁਪਏ ਦੀ ਆਰਥਿਕ ਮਦਦ ਅਤੇ ਸੀਤਾਪੁਰ 'ਚ ਉਨ੍ਹਾਂ ਦੇ ਪਰਿਵਾਰ ਨੂੰ ਇਕ ਘਰ ਦੀ ਸਹੂਲਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਇੱਥੇ ਇਹ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਮਰਹੂਮ ਤਿਵਾੜੀ ਦੇ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੁੱਖ ਕਾਤਲਾਂ ਵਿਰੁੱਧ ਫਾਸਟ ਟ੍ਰੈਕ ਕੋਰਟ 'ਚ ਪ੍ਰਭਾਵੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਾਜਿਸ਼ 'ਚ ਸ਼ਾਮਲ ਦੋਸ਼ੀਆਂ ਦੇ ਵਿਰੁੱਧ ਪ੍ਰਭਾਵੀ ਇਸਤਗਾਸਾ ਪੱਖ (ਪ੍ਰੋਸੀਕਿਊਸ਼ਨ) ਦੀ ਕਾਰਵਾਈ ਯਕੀਨੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ 18 ਅਕਤੂਬਰ ਨੂੰ ਪੁਰਾਣੇ ਲਖਨਊ ਦੇ ਨਾਕਾ ਖੇਤਰ 'ਚ ਦਿਨਦਿਹਾੜੇ ਹਿੰਦੂਵਾਦੀ ਨੇਤਾ ਕਮਲੇਸ਼ ਤਿਵਾੜੀ ਦੀ ਉਨ੍ਹਾਂ ਦੇ ਦਫ਼ਤਰ 'ਚ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲਕਾਂਡ ਦੇ 2 ਮੁੱਖ ਦੋਸ਼ੀਆਂ ਨੂੰ ਵੀ ਮੰਗਲਵਾਰ ਸ਼ਾਮ ਗੁਜਰਾਤ ਏ.ਟੀ.ਐੱਸ. ਨੇ ਰਾਜਸਥਾਨ ਸਰਹੱਦ 'ਤੇ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕਾਤਲਾਂ ਨੂੰ ਟਰਾਂਜਿਟ ਰਿਮਾਂਡ 'ਤੇ ਲਖਨਊ ਲਿਆਂਦਾ ਜਾ ਰਿਹਾ ਹੈ।


DIsha

Content Editor

Related News