ਪੱਤਰਕਾਰ ਦੀ ਗ੍ਰਿਫਤਾਰੀ ਦੀ ਮਾਇਆਵਤੀ ਨੇ ਕੀਤੀ ਆਲੋਚਨਾ

Monday, Jun 10, 2019 - 01:23 PM (IST)

ਪੱਤਰਕਾਰ ਦੀ ਗ੍ਰਿਫਤਾਰੀ ਦੀ ਮਾਇਆਵਤੀ ਨੇ ਕੀਤੀ ਆਲੋਚਨਾ

ਨਵੀਂ ਦਿੱਲੀ— ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਵਿਰੁੱਧ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ੀ ਪ੍ਰਸ਼ਾਂਤ ਕਨੌਜੀਆ ਦੀ ਗ੍ਰਿਫਤਾਰੀ ਦੀ ਆਲੋਚਨਾ ਕਰਦੇ ਹੋਏ ਇਸ ਕਾਰਵਾਈ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਹੈ। ਮਾਇਆਵਤੀ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ,''ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਿਰੁੱਧ ਮਾਣਹਾਨੀ ਦੇ ਸੰਬੰਧ 'ਚ ਲਖਨਊ ਪੁਲਸ ਵਲੋਂ ਖੁਦ ਨੋਟਿਸ ਲੈ ਕੇ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਸਮੇਤ ਤਿੰਨ ਹੋਰ ਨੂੰ ਗ੍ਰਿਫਤਾਰ ਕੀਤੇ ਜਾਣ 'ਤੇ ਐਡੀਟਰਜ਼ ਗਿਲਡ ਆਫ ਇੰਡੀਆ ਅਤੇ ਹੋਰ ਮੀਡੀਆ ਸੰਸਥਾਵਾਂ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।''PunjabKesariਮਾਇਆਵਤੀ ਨੇ ਇਸ ਕਾਰਵਾਈ 'ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਕਿਹਾ,''ਪਰ ਕੀ ਇਸ ਨਾਲ ਭਾਜਪਾ ਅਤੇ ਇਨ੍ਹਾਂ ਦੀ ਸਰਕਾਰ 'ਤੇ ਕੋਈ ਫਰਕ ਪੈਣ ਵਾਲਾ ਹੈ?'' ਕਨੌਜੀਆ ਨੇ ਸੋਸ਼ਲ ਮੀਡੀਆ 'ਤੇ ਉੱਤਰ ਪ੍ਰਦੇਸ਼ ਪੁਲਸ ਨੇ ਲਖਨਊ ਦੇ ਹਜ਼ਰਤਗੰਜ ਥਾਣੇ 'ਚ ਸ਼ੁੱਕਰਵਾਰ ਰਾਤ ਨੂੰ ਕਨੌਜੀਆ ਵਿਰੁੱਧ ਮੁੱਖ ਮੰਤਰੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਅਤੇ ਉਨ੍ਹਾਂ ਦੀ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ 'ਚ ਲੈ ਲਿਆ।


author

DIsha

Content Editor

Related News