ਯੋਗੀ ਆਦਿੱਤਿਆਨਾਥ ਦੇ ਦਿੱਲੀ ਦੌਰੇ ਦਾ ਦੂਜਾ ਦਿਨ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

03/14/2022 12:04:36 PM

ਨਵੀਂ ਦਿੱਲੀ- ਉੱਤਰ ਪ੍ਰਦੇਸ਼ ’ਚ ਭਾਜਪਾ ਦੀ ਹੂੰਝਾਫੇਰ ਜਿੱਤ ਮਗਰੋਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਦੌਰੇ ’ਤੇ ਹਨ। ਯੋਗੀ ਅੱਜ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਨ ਪਹੁੰਚੇ। ਸੂਤਰਾਂ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ’ਚ ਹੋਲੀ ਤੋਂ ਬਾਅਦ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਰੋਹ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: UP ’ਚ ਹੂੰਝਾਫੇਰ ਜਿੱਤ ਮਗਰੋਂ PM ਮੋਦੀ ਨੂੰ ਮਿਲਣ ਪਹੁੰਚੇ ਯੋਗੀ ਆਦਿੱਤਿਆਨਾਥ

PunjabKesari

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ’ਚ ਜਿੱਤ ਤੋਂ ਬਾਅਦ ਯੋਗੀ ਦਿੱਲੀ ਦੌਰੇ ’ਤੇ ਹਨ ਅਤੇ ਐਤਵਾਰ ਨੂੰ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਯੋਗੀ ਨੂੰ ਪ੍ਰਧਾਨ ਮੰਤਰੀ ਨੇ ਜਿੱਤ ਦੀ ਵਧਾਈ ਦਿੱਤੀ। ਯੋਗੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਦੇਸ਼ ਦੇ ‘ਸਿਆਸੀ ਆਈਨੇ’ ’ਚ ਸਭ ਤੋਂ ਬੁਰਾ ਸਮਾਂ ਵੇਖ ਰਹੀ ਹੈ ਕਾਂਗਰਸ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਯੋਗੀ ਆਦਿੱਤਿਆਨਾਥ ਜੀ ਨਾਲ ਮੁਲਾਕਾਤ ਹੋਈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਚੋਣਾਂ ’ਚ ਮਿਲੀ ਇਤਿਹਾਸਕ ਜਿੱਤ ਦੀ ਵਧਾਈ। ਬੀਤੇ 5 ਸਾਲਾਂ ’ਚ ਉਨ੍ਹਾਂ ਨੇ ਜਨਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ। ਮੈਨੂੰ ਪੂਰਾ ਭਰੋਸਾ ਹੈ ਕਿ ਆਉਣ ਵਾਲੇ ਸਾਲਾਂ ’ਚ ਵੀ ਉਹ ਸੂਬੇ ਨੂੰ ਵਿਕਾਸ ਨੂੰ ਹੋਰ ਵਧ ਉੱਚਾਈਆਂ ’ਤੇ ਲੈ ਜਾਣਗੇ।


Tanu

Content Editor

Related News