ਹਾਥਰਸ ਕੇਸ ''ਤੇ ਮੁੱਖ ਮੰਤਰੀ ਯੋਗੀ ਦਾ ਟਵੀਟ, ਕਿਹਾ- ਅਜਿਹੀ ਸਜ਼ਾ ਮਿਲੇਗੀ ਜੋ ਉਦਾਹਰਣ ਬਣੇਗੀ

10/02/2020 6:21:22 PM

ਲਖਨਊ— ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਗੈਂਗਰੇਪ ਦੀ ਸ਼ਿਕਾਰ ਹੋਈ ਪੀੜਤਾ ਦਾ ਇਨਸਾਫ਼ ਦਿਵਾਉਣ ਲਈ ਪੂਰਾ ਦੇਸ਼ ਇਕਜੁੱਟ ਹੋ ਕੇ ਖੜ੍ਹਾ ਹੈ। ਇਸ ਮਾਮਲੇ ਵਿਚ ਵਿਰੋਧੀ ਧਿਰ ਵੀ ਲਗਾਤਾਰ ਯੋਗੀ ਸਰਕਾਰ 'ਤੇ ਹਮਲਾ ਬੋਲ ਰਿਹਾ ਹੈ। ਇਸ ਦਰਮਿਆਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ 'ਤੇ ਇਕ ਟਵੀਟ ਕੀਤਾ ਹੈ। 

ਯੋਗੀ ਨੇ ਲਿਖਿਆ ਕਿ ਉੱਤਰ ਪ੍ਰਦੇਸ਼ 'ਚ ਮਾਂਵਾਂ-ਭੈਣਾਂ ਦੇ ਸਨਮਾਨ-ਆਤਮ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦਾ ਵਿਚਾਰ ਰੱਖਣ ਵਾਲਿਆਂ ਦਾ ਨਾਸ਼ ਯਕੀਨੀ ਹੈ। ਇਨ੍ਹਾਂ ਨੂੰ ਅਜਿਹੀ ਸਜ਼ਾ ਮਿਲੇਗੀ, ਜੋ ਭਵਿੱਖ ਵਿਚ ਉਦਾਹਰਣ ਪੇਸ਼ ਕਰੇਗਾ। ਤੁਹਾਡੀ ਉੱਤਰ ਪ੍ਰਦੇਸ਼ ਸਰਕਾਰ ਹਰੇਕ ਮਾਂ ਅਤੇ ਭੈਣ ਦੀ ਸੁਰੱਖਿਆ ਅਤੇ ਵਿਕਾਸ ਹੇਠ ਵਚਨਬੱਧ ਹੈ। ਇਹ ਸਾਡਾ ਸੰਕਲਪ ਹੈ-ਵਚਨ ਹੈ।

ਇਹ ਹੈ ਪੂਰਾ ਮਾਮਲਾ
14 ਸਤੰਬਰ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਇਕ ਪਿੰਡ 'ਚ 19 ਸਾਲ ਦੀ ਇਕ ਦਲਿਤ ਲੜਕੀ ਨਾਲ ਗੈਂਗਰੇਪ ਕੀਤਾ ਗਿਆ ਸੀ। ਪੁਲਸ ਨੇ ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੂਜੇ ਪਾਸੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਦਰਿੰਦਿਆਂ ਨੇ ਪੀੜਤਾਂ ਦੀ ਰੀੜ ਦੀ ਹੱਡੀ ਤੋੜ ਦਿੱਤੀ ਸੀ ਤੇ ਉਸ ਦੀ ਜੀਭ ਵੀ ਕੱਟ ਦਿੱਤੀ ਸੀ। ਪੀੜਤਾ ਨੇ ਮੰਗਲਵਾਰ ਨੂੰ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਗੁੱਸੇ ਦੀ ਲਹਿਰ ਹੈ।

 

Tanu

This news is Content Editor Tanu