ਵਾਰਾਣਸੀ 'ਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ CM ਯੋਗੀ
Wednesday, Jul 29, 2026 - 05:44 PM (IST)
ਵਾਰਾਣਸੀ- ਗੁਰੂ ਪੂਰਨਿਮਾ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਾਰਾਣਸੀ 'ਚ ਸਥਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ 'ਤੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਰੋਹ ਅਤੇ 'ਸਮਰਸਤਾ ਸੰਕਲਪ ਅਭਿਆਨ' ਦਾ ਸ਼ੁੱਭ ਆਰੰਭ ਕੀਤਾ। ਇਸ ਦੌਰਾਨ ਯੋਗੀ ਨੇ ਸੰਤ ਨਿਰੰਜਨ ਦਾਸ ਮਹਾਰਾਜ ਨਾਲ ਵੀ ਮੁਲਾਕਾਤ ਕੀਤੀ।

ਇਸ ਪ੍ਰੋਗਰਾਮ 'ਚ ਮੁੱਖ ਮੰਤਰੀ ਯੋਗੀ ਨਾਲ ਰਾਜ ਸਭਾ ਮੈਂਬਰ ਤਰੁਣ ਚੁੱਘ ਸਣੇ ਹੋਰ ਸੀਨੀਅਰ ਆਗੂ ਮੌਜੂਦ ਰਹੇ। ਸੰਤ ਰਵਿਦਾਸ ਜੀ ਦੇ ਜਨਮ ਸਥਾਨ ਤੋਂ ਪਵਿੱਤਰ ਮਿੱਟੀ ਨਾਲ ਭਰੇ 131 ਵਿਸ਼ੇਸ਼ ਕਲਸ਼ਾਂ ਦਾ ਪੂਜਨ ਕਰ ਕੇ ਉਨ੍ਹਾਂ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਜ਼ਿਲ੍ਹਿਆਂ ਦੇ ਪ੍ਰਤੀਨਿਧੀਆਂ ਨੂੰ ਸੌਂਪਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
