ਅਯੁੱਧਿਆ ਪਹੁੰਚੇ CM ਯੋਗੀ, ਰਾਮ ਲੱਲਾ ਅਤੇ ਹਨੂੰਮਾਨਗੜ੍ਹੀ ਮੰਦਰ ਦੇ ਕੀਤੇ ਦਰਸ਼ਨ

01/19/2024 3:56:54 PM

ਅਯੁੱਧਿਆ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸ਼ੁੱਕਰਵਾਰ ਯਾਨੀ ਕਿ ਅੱਜ ਅਯੁੱਧਿਆ ਪਹੁੰਚੇ ਅਤੇ ਇੱਥੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਹਨੂੰਮਾਨਗੜ੍ਹੀ ਮੰਦਰ ਦੇ ਦਰਸ਼ਨ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਮੁੱਖ ਮੰਤਰੀ ਰਾਮ ਮੰਦਰ ਗਏ ਅਤੇ ਖੁਸ਼ਹਾਲੀ ਅਤੇ ਸਿਹਤਮੰਦ ਉੱਤਰ ਪ੍ਰਦੇਸ਼ ਦੀ ਕਾਮਨਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਮੁੱਖ ਮੰਤਰੀ ਪਿਛਲੇ 11 ਦਿਨਾਂ ਵਿਚ ਤੀਜੀ ਵਾਰ ਅਯੁੱਧਿਆ ਦੇ ਦੌਰੇ 'ਤੇ ਆਏ ਹਨ। 

ਇਹ ਵੀ ਪੜ੍ਹੋ- ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗ ਹੋਈ ਅਯੁੱਧਿਆ, ਤਸਵੀਰਾਂ 'ਚ ਵੇਖੋ ਮਨਮੋਹਕ ਦ੍ਰਿਸ਼

ਦੱਸ ਦੇਈਏ ਕਿ 22 ਜਨਵਰੀ ਨੂੰ ਰਾਮ ਮੰਦਰ 'ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਵੇਗਾ। ਪੂਰਾ ਦੇਸ਼ ਅਯੁੱਧਿਆ ਵਿਚ ਹੋਣ ਵਾਲੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਸ਼ਾਹਿਤ ਹੈ। ਲੋਕ ਇਸ ਇਤਿਹਾਸਕ ਦਿਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। 22 ਜਨਵਰੀ ਨੂੰ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਤਿਆਰੀਆਂ ਲੱਗਭਗ ਮੁਕੰਮਲ ਹੋ ਗਈਆਂ ਹਨ। 22 ਜਨਵਰੀ ਨੂੰ ਦੁਪਹਿਰ ਲਗਭਗ 12.20 ਵਜੇ ਮਹੂਰਤ ਹੋਵੇਗਾ। 

ਇਹ ਵੀ ਪੜ੍ਹੋ-  ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ: ਜਾਣੋ 22 ਜਨਵਰੀ ਨੂੰ ਕੀ ਰਹੇਗਾ ਖੁੱਲ੍ਹਾ ਅਤੇ ਕੀ ਰਹੇਗਾ ਬੰਦ?

ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਨੂੰ ਸੱਦਾ ਪੱਤਰ ਵੰਡੇ ਗਏ ਹਨ। ਅਜਿਹੇ 'ਚ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੀਆਂ ਸ਼ਖ਼ਸੀਅਤਾਂ ਸਮਾਰੋਹ ਵਿਚ ਸ਼ਾਮਲ ਹੋਣ ਲਈ ਅਯੁੱਧਿਆ ਆਉਣਗੀਆਂ।

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ 6 ਜ਼ਿਲ੍ਹਿਆਂ ਤੋਂ ਅਯੁੱਧਿਆ ਧਾਮ ਲਈ ਮਿਲੇਗੀ ਹੈਲੀਕਾਪਟਰ ਸੇਵਾ, ਜਾਣੋ ਕਿਰਾਇਆ


 

Tanu

This news is Content Editor Tanu