ਯੋਗੀ ਪੁੱਜੇ ਸੰਸਦ, ਪ੍ਰਧਾਨ ਮੰਤਰੀ, ਰਾਜਨਾਥ ਅਤੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

03/21/2017 7:12:00 PM

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਯੋਗੀ ਆਦਿੱਤਿਯਨਾਥ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸੰਸਦ ''ਚ ਆਏ ਅਤੇ ਸ਼੍ਰੀ ਮੋਦੀ ਨਾਲ ਉਨ੍ਹਾਂ ਦੇ ਦਫ਼ਤਰ ''ਚ ਮੁਲਾਕਾਤ ਕੀਤੀ। ਸਮਝਿਆ ਜਾਂਦਾ ਹੈ ਕਿ ਮੁੱਖ ਮੰਤਰੀ ਨੇ ਰਾਜ ''ਚ ਮੰਤਰੀਆਂ ਨੂੰ ਸੌਂਪੀ ਜਾਣ ਵਾਲੀ ਜ਼ਿੰਮੇਵਾਰੀ ਦੇ ਸੰਬੰਧ ''ਚ ਚਰਚਾ ਕੀਤੀ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦੇ ਅਮਲ ''ਤੇ ਵਿਚਾਰ ਕੀਤਾ ਗਿਆ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਯੋਗੀ ਆਦਿੱਤਿਯਨਾਥ ਨੇ ਸ਼੍ਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦਾ ਸੰਭਾਲਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਦੋਹਾਂ ਨੇਤਾਵਾਂ ਨੇ ਕਈ ਮੁੱਦਿਆਂ ''ਤੇ ਚਰਚਾ ਕੀਤੀ। ਯੋਗੀ ਆਦਿੱਤਿਯਨਾਥ ਨੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਅਰਜੁਨ ਮੇਘਵਾਲ ਅਤੇ ਸੰਤੋਸ਼ ਗੰਗਵਾਰ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਐਲਾਨ ਪੱਤਰ ''ਚ ਲਘੁ ਅਤੇ ਕਿਸਾਨਾਂ ਦੇ ਖੇਤੀ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਯੋਗੀ ਨੇ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ। ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਯੋਗੀ ਨੇ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ
ਮੁੱਖ ਮੰਤਰੀ ਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਵੀ ਮਿਲਣ ਦਾ ਪ੍ਰੋਗਰਾਮ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਨੇ ਯੋਗੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ''ਚ ਅਯੁੱਧਿਆ ''ਚ ਰਾਮ ਮੰਦਰ ਦੇ ਸੰਬੰਧ ''ਚ ਮੰਗਲਵਾਰ ਦੀ ਸੁਣਵਾਈ ਤੋਂ ਜਾਣੂੰ ਕਰਵਾਇਆ। ਸ਼੍ਰੀ ਸਵਾਮੀ ਨੇ ਦੱਸਿਆ ਕਿ ਇਸ ਮਾਮਲੇ ''ਚ ਪੂਰੀ ਤਰ੍ਹਾਂ ਵਿਚਾਰ ਕਰਨ ਲਈ ਬੁੱਧਵਾਰ ਨੂੰ ਲਖਨਊ ''ਚ ਮੁੱਖ ਮੰਤਰੀ ਨਾਲ ਬੈਠਕ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਨਾਲ ਜੁੜੇ ਪੱਖਾਂ ਨਾਲ ਇਸ ਮੁੱਦੇ ਨੂੰ ਮਿਲ ਕੇ ਬੈਠਕ ਦੋਸਤੀਪੂਰਨ ਢੰਗ ਨਾਲ ਸੁਲਝਾਉਣ ਦੀ ਸਲਾਹ ਦਿੱਤੀ ਹੈ। ਸ਼੍ਰੀ ਸਵਾਮੀ ਨੇ ਅਦਾਲਤ ਤੋਂ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ''ਤੇ ਜਲਦ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ। ਇਸ ''ਤੇ ਚੀਫ ਜਸਟਿਸ ਜੇ.ਐੱਸ. ਖੇਹਰ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ, ਇਸ ਲਈ ਬਿਹਤਰ ਹੋਵੇਗਾ ਕਿ ਮਾਮਲੇ ਨਾਲ ਜੁੜੇ ਪੱਖ ਇਸ ਨੂੰ ਆਪਸੀ ਸਹਿਮਤੀ ਨਾਲ ਸੁਲਝਾ ਲੈਣ। ਉਨ੍ਹਾਂ ਨੇ ਕਿਹਾ ਕਿ ਜੇਕਰ ਸੰਬੰਧਤ ਪੱਖ ਚਾਹੇ ਤਾਂ ਉਹ ਖੁਦ ਇਸ ਮਾਮਲੇ ''ਚ ਵਿਚੋਲਗੀ ਕਰਨ ਨੂੰ ਤਿਆਰ ਹੈ ਜਾਂ ਕਿਸੇ ਹੋਰ ਨਿਆਇਕ ਅਧਿਕਾਰੀ ਨੂੰ ਵੀ ਇਸ ਲਈ ਚੁਣ ਸਕਦੇ ਹਨ।


Disha

News Editor

Related News