ਝੋਨਾ ਕਿਸਾਨਾਂ ਨਾਲ ਅਨਿਆਂ ਕਰ ਰਹੀ ਹੈ ਯੋਗੀ ਸਰਕਾਰ : ਪ੍ਰਿੰਯਕਾ ਗਾਂਧੀ

Tuesday, Oct 19, 2021 - 10:43 AM (IST)

ਝੋਨਾ ਕਿਸਾਨਾਂ ਨਾਲ ਅਨਿਆਂ ਕਰ ਰਹੀ ਹੈ ਯੋਗੀ ਸਰਕਾਰ : ਪ੍ਰਿੰਯਕਾ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਦੇਸ਼ (ਯੋਗੀ) ਸਰਕਾਰ ’ਤੇ ਝੋਨਾ ਉਤਪਾਦਕ ਕਿਸਾਨਾਂ ਨਾਲ ਅਨਿਆਂ ਕਰਨ ਦਾ ਦੋਸ਼ ਲਗਾਇਆ ਹੈ। ਪ੍ਰਿਯੰਕਾ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਦੀ ਫ਼ਸਲ ਨਹੀਂ ਖਰੀਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭਾਰੀ ਨੁਕਸਾਨ ਨਾਲ ਝੋਨਾ ਵੇਚਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਨਿਆਂ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਡਰਾ ਰਹੀ ਹੈ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਅਧੀਨ ਕਾਰਵਾਈ ਦੀ ਧਮਕੀ ਦੇ ਰਹੀ ਹੈ।

PunjabKesari

ਪ੍ਰਿਯੰਕਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਇਹ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਸਰਕਾਰ ਕਿਸਾਨਾਂ ’ਤੇ ਐੱਨ.ਐੱਸ.ਏ. ਲਗਾਏਗੀ, ਕਿਸਾਨਾਂ ਨੂੰ ਧਮਕਾਏਗੀ ਪਰ ਕਿਸਾਨਾਂ ਨੂੰ ਐੱਮ.ਐੱਸ.ਪੀ. ਨਹੀਂ ਦੇਵੇਗੀ।’’ ਉਨ੍ਹਾਂ ਕਿਹਾ,‘‘ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ’ਚ ਕਿਸਾਨ 900-1000 ਰੁਪਏ ਕੁਇੰਟਲ ਦਾ ਨੁਕਸਾਨ ਚੁੱਕ ਕੇ ਝੋਨਾ ਵੇਚਣ ਨੂੰ ਮਜ਼ਬੂਰ ਹਨ, ਜੋ ਕਿ ਅਨਿਆਂ ਹੈ। ਐੱਮ.ਐੱਸ.ਪੀ. ਕਿਸਾਨਾਂ ਦਾ ਹੱਕ ਹੈ। ਕਾਂਗਰਸ ਪੂਰੀ ਮਜ਼ਬੂਤੀ ਨਾਲ ਇਸ ਹੱਕ ਲਈ ਲੜੇਗੀ।’’

ਇਹ ਵੀ ਪੜ੍ਹੋ : ਖਾਣਾ ਬਣਾਉਣ ਵਾਲੇ ਭਾਂਡੇ ’ਚ ਬੈਠ ਵਿਆਹ ਕਰਨ ਪਹੁੰਚੇ ਲਾੜਾ-ਲਾੜੀ, ਜਾਣੋ ਵਜ੍ਹਾ (ਦੇਖੋ ਤਸਵੀਰਾਂ)

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News