ਯੋਗੀ ਸਰਕਾਰ ਨੇ ਰਾਮ ਮੰਦਰ ਕੰਪਲੈਕਸ ਨੇੜੇ ਸ਼ਰਾਬ ਦੀ ਵਿਕਰੀ ''ਤੇ ਲਗਾਈ ਰੋਕ

Wednesday, Jun 01, 2022 - 01:24 PM (IST)

ਯੋਗੀ ਸਰਕਾਰ ਨੇ ਰਾਮ ਮੰਦਰ ਕੰਪਲੈਕਸ ਨੇੜੇ ਸ਼ਰਾਬ ਦੀ ਵਿਕਰੀ ''ਤੇ ਲਗਾਈ ਰੋਕ

ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ ’ਚ ਰਾਮ ਜਨਮਭੂਮੀ ਮੰਦਰ ਕੰਪਲੈਕਸ ਦੇ ਨੇੜੇ-ਤੇੜੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਉਣ ਦਾ ਹੁਕਮ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਆਬਕਾਰੀ ਮੰਤਰੀ (ਸੁਤੰਤਰ ਚਾਰਜ) ਨਿਤਿਨ ਅਗਰਵਾਲ ਨੇ ਕਿਹਾ ਕਿ ਰਾਮ ਮੰਦਰ ਕੰਪਲੈਕਸ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।ਸੰਤਾਂ ਅਤੇ ਮਹਾਂਪੁਰਖਾਂ ਨੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸ਼ਰਾਬ ਅਤੇ ਮੀਟ ਦੀ ਵਿਕਰੀ 'ਤੇ ਪੂਰਨ ਤੌਰ ਪਾਬੰਦੀ ਲਾਉਣ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪਹਿਲਾਂ ਹੀ ਮਥੁਰਾ-ਵਰਿੰਦਾਵਨ ਖੇਤਰ ਵਿਚ ਮੀਟ ਦੀ ਵਿਕਰੀ 'ਤੇ ਪਾਬੰਦੀ ਦੇ ਹੁਕਮ ਦੇ ਚੁੱਕੇ ਹਨ।

ਇਹ ਵੀ ਪੜ੍ਹੋ- CM ਯੋਗੀ ਨੇ ਅਯੁੱਧਿਆ ’ਚ ਰੱਖੀ ਰਾਮ ਮੰਦਰ ਦੇ ਗਰਭ ਗ੍ਰਹਿ ਦੀ ਨੀਂਹ, ਕਿਹਾ- ਇਹ ਦੇਸ਼ ਦਾ ਰਾਸ਼ਟਰ ਮੰਦਰ

ਦੱਸ ਦੇਈਏ ਕਿ ਯੋਗੀ ਆਦਿੱਤਿਆਨਾਥ ਨੇ ਅੱਜ ਹੀ ਰਾਮ ਮੰਦਰ ਦੇ ਗਰਭ ਗ੍ਰਹਿ ਦਾ ਨੀਂਹ ਪੱਥਰ ਰੱਖਿਆ ਹੈ। ਰਾਮ ਮੰਦਰ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਦੂਜਾ ਪੜਾਅ ਗਰਭ ਗ੍ਰਹਿ ਦੇ ਨੀਂਹ ਪੱਥਰ ਰੱਖੇ ਜਾਣ ਤੋਂ ਬਾਅਦ ਸ਼ੁਰੂ ਹੋਵੇਗਾ।


author

Tanu

Content Editor

Related News