ਤੁਸੀਂ ਮੈਨੂੰ ਜੇਲ੍ਹ 'ਚ ਸੁੱਟ ਕੇ ਪਰੇਸ਼ਾਨ ਕਰ ਸਕਦੇ ਹੋ ਪਰ ਮੇਰਾ ਹੌਂਸਲਾ ਨਹੀਂ ਤੋੜ ਸਕਦੇ : ਸਿਸੋਦੀਆ

Saturday, Mar 11, 2023 - 10:48 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ ਕਿ ਜੇਲ੍ਹ ਦੀ ਸਜ਼ਾ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ ਪਰ ਇਹ ਉਨ੍ਹਾਂ ਦੇ ਹੌਂਸਲੇ ਨੂੰ ਨਹੀਂ ਤੋੜ ਸਕਦੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 26 ਫਰਵਰੀ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ 2021-22 ਲਈ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਇਸ ਹਫ਼ਤੇ ਦੀ ਸ਼ੁਰੂਆਤ 'ਚ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕੀਤਾ ਸੀ।

PunjabKesari

ਜੇਲ੍ਹ ਤੋਂ ਮਨੀਸ਼ ਸਿਸੋਦੀਆ ਦਾ ਸੰਦੇਸ਼ ਹਿੰਦੀ 'ਚ ਟਵੀਟ ਕੀਤਾ ਗਿਆ ਹੈ। ਟਵੀਟ 'ਚ ਕਿਹਾ ਗਿਆ ਹੈ,''ਸਾਹਿਬ, ਤੁਸੀਂ ਮੈਨੂੰ ਜੇਲ੍ਹ 'ਚ ਸੁੱਟ ਕੇ ਪਰੇਸ਼ਾਨ ਕਰ ਸਕਦੇ ਹੋ ਪਰ ਤੁਸੀਂ ਮੇਰੇ ਹੌਂਸਲੇ ਨੂੰ ਨਹੀਂ ਤੋੜ ਸਕਦੇ। ਅੰਗਰੇਜ਼ ਸ਼ਾਸਕਾਂ ਨੇ ਸੁਤੰਤਰਤਾ ਸੈਨਾਨੀਆਂ ਨੂੰ ਵੀ ਪਰੇਸ਼ਾਨ ਕੀਤਾ ਪਰ ਉਨ੍ਹਾਂ ਦਾ ਹੌਂਸਲਾ ਨਹੀਂ ਟੁੱਟਿਆ।'' ਸੀ.ਬੀ.ਆਈ. ਵਲੋਂ ਗ੍ਰਿਫ਼ਤਾਰੀ ਤੋਂ ਬਾਅਦ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।


DIsha

Content Editor

Related News