‘ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ’

Thursday, Apr 21, 2022 - 04:29 PM (IST)

‘ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ’

ਚੰਡੀਗੜ੍ਹ– ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੇ ਵੀਰਵਾਰ ਨੂੰ ਕਿਹਾ ਕਿ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਅਜਿਹੇ ਧਰਮ ਯੋਧਾ, ਅਧਿਆਤਮਕ ਵਿਅਕਤੀਤੱਵ ਦੇ ਧਨੀ ਅਤੇ ਰਾਸ਼ਟਰ ਪ੍ਰੇਮੀ ਸਨ, ਜਿਨ੍ਹਾਂ ਨੇ ਧਰਮ, ਮਾਂ ਭੂਮੀ ਅਤੇ ਜਨਤਾ ਦੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ। ਨੌਜਵਾਨ ਪੀੜ੍ਹੀ ਨੂੰ ਅਜਿਹੇ ਯੁੱਗ-ਪੁਰਸ਼ ਦੇ ਜੀਵਨ ਅਤੇ ਬਲੀਦਾਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। 

PunjabKesari

ਰਾਜਪਾਲ ਬੰਡਾਰੂ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਜਾਰੀ ਆਪਣੇ ਸੰਦੇਸ਼ ’ਚ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਜਨਮ ਦਿਹਾੜੇ ’ਤੇ ਪੂਰਾ ਦੇਸ਼ ਉਨ੍ਹਾਂ ਨੂੰ ਨਮਨ ਕਰ ਰਿਹਾ ਹੈ। ਆਜ਼ਾਦੀ ਦੇ 75ਵੇਂ ਸਾਲ ’ਚ ਪੂਰੇ ਦੇਸ਼ ’ਚ ਆਜ਼ਾਦੀ ਦੇ ‘ਅੰਮ੍ਰਿਤ ਮਹਾਉਤਸਵ’ ਆਯੋਜਿਤ ਕੀਤੇ ਜਾ ਰਹੇ ਹਨ।

PunjabKesari

ਰਾਜਪਾਲ ਨੇ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਦੀ ਕੋਈ ਬਰਾਬਰੀ ਨਹੀਂ ਹੈ। ਪੂਰੀ ਦੁਨੀਆ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਜਾਨ ਦੇ ਦਿੱਤੀ ਪਰ ਸੱਚ-ਅਹਿੰਸਾ ਦਾ ਰਾਹ ਨਹੀਂ ਛੱਡਿਆ। ਗੁਰੂ ਜੀ ਨੇ ਕਿਹਾ ਸੀ ਕਿ ਧਰਮ ਮਜ਼ਹਬ ਨਹੀਂ, ਧਰਮ ਇਕ ਕਰਤੱਵ ਹੈ। ਆਦਰਸ਼ ਜੀਵਨ ਦਾ ਰਾਹ ਹੈ। ਸਾਡੇ ਲਈ ਗੁਰੂ ਜੀ ਦੀਆਂ ਸਿੱਖਿਆਵਾਂ, ਤਿਆਗ, ਬਲੀਦਾਨ ਇਕ ਵਿਰਾਸਤ ਹੈ। ਇਸ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਹੀ ਗੁਰੂ ਜੀ ਦੇ ਪ੍ਰਤੀ ਸੱਚੀ ਸ਼ਰਧਾ ਹੋਵੇਗਾ। ਉਨ੍ਹਾਂ ਨੇ ਹਿੰਦ ਦੀ ਚਾਦਰ ਵੀ ਆਖਿਆ ਜਾਂਦਾ ਹੈ। ਨੌਜਵਾਨ ਪੀੜ੍ਹੀ ਨੂੰ ਅਜਿਹੇ ਯੁੱਗ-ਪੁਰਸ਼ ਦੇ ਜੀਵਨ ਅਤੇ ਬਲੀਦਾਨ ਤੋਂ ਪ੍ਰੇਰਣਾ ਲੈ ਕੇ ਮਨੁੱਖੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੀਵਨ ’ਚ ਸੰਸਕਾਰਾਂ ਨੂੰ ਗ੍ਰਹਿਣ ਕਰ ਕੇ ਅੱਗੇ ਵੱਧਣ ਦੀ ਲੋੜ ਹੈ, ਤਾਂ ਹੀ ਦੇਸ਼ ਫਿਰ ਤੋਂ ਵਿਸ਼ਵ ਗੁਰੂ ਕਹਾਏਗਾ।


author

Tanu

Content Editor

Related News