ਦਿੱਲੀ ਹਵਾਈ ਅੱਡੇ ''ਤੇ ਬੰਬ ਦੀ ਫਰਜ਼ੀ ਸੂਚਨਾ ਦੇਣ ਦੇ ਦੋਸ਼ ''ਚ ਨੌਜਵਾਨ ਗ੍ਰਿਫ਼ਤਾਰ

04/28/2023 11:31:38 AM

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੰਬ ਰੱਖਣ ਦੀ ਫਰਜ਼ੀ ਧਮਕੀ ਦੇਣ ਦੇ ਦੋਸ਼ 'ਚ ਉੱਤਰ ਪ੍ਰਦੇਸ਼ ਦੇ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਆਈ.ਜੀ.ਆਈ. ਹਵਾਈ ਅੱਡਾ ਪੁਲਸ ਥਾਣੇ ਨੂੰ ਇਕ ਵਿਅਕਤੀ ਨੇ ਫ਼ੋਨ ਕੀਤਾ ਸੀ। ਉਨ੍ਹਾਂ ਅਨੁਸਾਰ ਫ਼ੋਨ ਕਰਨ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਕਿ ਹਵਾਈ ਅੱਡੇ 'ਤੇ ਬੰਬ ਰੱਖਿਆ ਹੈ।

ਇਸ ਦੇ ਚਾਰ ਦਿਨ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਫ਼ੋਨ ਆਉਣ ਤੋਂ ਬਾਅਦ ਹਵਾਈ ਅੱਡੇ ਦੀ ਤਲਾਸ਼ੀ ਕੀਤੀ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਫ਼ੋਨ ਨੂੰ ਅਫਵਾਹ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਨੇ ਉਸ ਨੰਬਰ 'ਤੇ ਫੋਨ ਕੀਤਾ ਜਿਸ ਨੰਬਰ ਤੋਂ ਫੋਨ ਆਇਆ ਸੀ ਤਾਂ ਨੰਬਰ ਬੰਦ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਫ਼ੋਨ ਉੱਤਰ ਪ੍ਰਦੇਸ਼ ਤੋਂ ਕੀਤਾ ਗਿਆ ਸੀ ਅਤੇ ਜਿਸ ਨੰਬਰ ਤੋਂ ਫੋਨ ਆਇਆ ਸੀ ਉਹ ਹਾਪੁੜ ਵਾਸੀ ਜ਼ਾਕਿਰ ਦੇ ਨਾਮ 'ਤੇ ਰਜਿਸਟਰਡ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਾਕਿਰ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਕੀਤੀ ਜਾ ਰਹੀ ਹੈ।


DIsha

Content Editor

Related News