ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਦੇ ਪੁੱਤਰ ਦੇ ਘਰ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ
Saturday, Sep 02, 2023 - 03:20 PM (IST)
ਲਖਨਊ (ਭਾਸ਼ਾ)- ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਦੇ ਪੁੱਤਰ ਵਿਕਾਸ ਕਿਸ਼ੋਰ ਦੇ ਠਾਕੁਰਗੰਜ ਦੇ ਬੇਗਾਰੀਆ ਸਥਿਤ ਘਰ ਸ਼ੁੱਕਰਵਾਰ ਤੜਕੇ ਕਰੀਬ 4 ਵਜੇ ਗੋਲੀਬਾਰੀ ਦੀ ਘਟਨਾ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਸਬੰਧੀ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਕਤਲ ਵਿਚ ਵਰਤੀ ਗਈ ਲਾਇਸੈਂਸੀ ਪਿਸਤੌਲ ਕੇਂਦਰੀ ਮੰਤਰੀ ਦੇ ਪੁੱਤਰ ਦੀ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਰਾਜਸਥਾਨ 'ਚ ਔਰਤ ਨੂੰ ਨਗਨ ਕਰ ਘੁੰਮਾਇਆ, ਹਿਰਾਸਤ 'ਚ ਲਏ ਗਏ ਪਤੀ ਸਮੇਤ 8 ਲੋਕ
ਜੁਆਇੰਟ ਪੁਲਸ ਕਮਿਸ਼ਨਰ (ਅਪਰਾਧ) ਆਕਾਸ਼ ਕੁਲਹਾਰੀ ਨੇ ਦਸਿਆ ਕਿ ਮ੍ਰਿਤਕ ਦੀ ਪਛਾਣ ਵਿਨੇ ਸ਼੍ਰੀਵਾਸਤਵ (30) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਭਰਾ ਵਿਕਾਸ ਦੀ ਸ਼ਿਕਾਇਤ ਮਿਲੀ ਹੈ, ਜਿਸ ਵਿਚ ਕਤਲ ਦੀ ਸੰਭਾਵਨਾ ਜਤਾਈ ਗਈ ਹੈ। ਡਿਪਟੀ ਕਮਿਸ਼ਨਰ ਆਫ਼ ਪੁਲਸ (ਪੱਛਮੀ) ਰਾਹੁਲ ਰਾਜ ਨੇ ਦੱਸਿਆ ਕਿ ਵਿਨੇ ਦੇ ਸਿਰ ’ਚ ਗੋਲੀ ਲੱਗੀ ਹੈ। ਪੁਲਸ ਨੇ ਪਿਸਤੌਲ ਨੂੰ ਬਰਾਮਦ ਕਰ ਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਲਖਨਊ ਦੀ ਮੋਹਨ ਲਾਲ ਗੰਜ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਉੱਧਰ ਲਖਨਊ ’ਚ ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਦੇ ਘਰ ਭਾਜਪਾ ਵਰਕਰ ਦੀ ਸ਼ੱਕੀ ਮੌਤ ਤੋਂ ਬਾਅਦ ਮੰਤਰੀ ਦੇ ਬੇਟੇ ਵਿਕਾਸ ਕਿਸ਼ੋਰ ਨੇ ਫਲਾਈਟ ’ਚ ਬੈਠੇ ਹੋਏ ਦੀ ਆਪਣੀ ਅਤੇ ਆਪਣੀ ਟਿਕਟ ਦੀ ਫੋਟੋ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਹੈ। ਦਾਅਵਾ ਕੀਤਾ ਗਿਆ ਹੈ ਕਿ 31 ਅਗਸਤ ਦੀ ਸ਼ਾਮ ਨੂੰ ਉਹ ਦਿੱਲੀ ਲਈ ਰਵਾਨਾ ਹੋ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਵਿਕਾਸ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8