ਛੱਠ ਪੂਜਾ ਦੌਰਾਨ ਨਹਿਰ ''ਚ ਡੁੱਬਿਆ 18 ਸਾਲ ਦਾ ਮੁੰਡਾ, ਪਰਿਵਾਰ ''ਚ ਛਾਇਆ ਮਾਤਮ
Friday, Nov 08, 2024 - 04:05 PM (IST)
ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਛੱਠ ਪੂਜਾ ਦੌਰਾਨ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਪੱਛਮੀ ਯਮੁਨਾ ਨਹਿਰ 'ਚ ਡੁੱਬਣ ਕਾਰਨ ਇਕ ਨੌਜਵਾਨ ਮੁੰਡੇ ਦੀ ਮੌਤ ਹੋ ਗਈ। ਇਹ ਨੌਜਵਾਨ ਆਪਣੇ ਪਰਿਵਾਰ ਸਮੇਤ ਇੱਥੇ ਆਇਆ ਹੋਇਆ ਸੀ। ਨਹਿਰ 'ਚ ਪਾਣੀ ਜ਼ਿਆਦਾ ਹੋਣ ਕਾਰਨ ਦੀਪਕ ਡੁੱਬ ਗਿਆ। ਦੀਪਕ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ 'ਚ ਮਾਤਮ ਛਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਦੀਪਕ ਦੇ ਰੂਪ ਵਿਚ ਹੋਈ ਹੈ। ਉਸ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਦੀਪਕ ਨਹਿਰ 'ਚ ਪਾਣੀ ਜ਼ਿਆਦਾ ਹੋਣ ਕਾਰਨ ਡੁੱਬਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।