ਪੱਖੇ ਦੀ ਤਾਰ ਜੋੜਦੇ ਨੌਜਵਾਨ ਨੂੰ ਲੱਗ ਗਿਆ ਕਰੰਟ ! ਤੜਫ਼-ਤੜਫ਼ ਨਿਕਲੀ ਜਾਨ

Tuesday, Jun 23, 2026 - 11:49 AM (IST)

ਪੱਖੇ ਦੀ ਤਾਰ ਜੋੜਦੇ ਨੌਜਵਾਨ ਨੂੰ ਲੱਗ ਗਿਆ ਕਰੰਟ ! ਤੜਫ਼-ਤੜਫ਼ ਨਿਕਲੀ ਜਾਨ

ਨੈਸ਼ਨਲ ਡੈਸਕ- ਬਿਹਾਰ ਦੇ ਸਾਰਣ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਗਰਾ ਥਾਣਾ ਖੇਤਰ ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਆਪਣੇ ਘਰ ਵਿੱਚ ਬਿਜਲੀ ਦੇ ਪੱਖੇ ਦੀ ਮੁਰੰਮਤ ਕਰ ਰਿਹਾ ਸੀ।

ਮ੍ਰਿਤਕ ਦੀ ਪਛਾਣ ਬ੍ਰਿਜ ਕਿਸ਼ੋਰ ਸਾਹ (35 ਸਾਲ) ਵਜੋਂ ਹੋਈ ਹੈ, ਜੋ ਨਗਰਾ ਥਾਣਾ ਖੇਤਰ ਦੇ ਕਟੇਸਰ ਪਿੰਡ ਦੇ ਰਹਿਣ ਵਾਲੇ ਰਘੂਵੰਸ਼ ਪ੍ਰਸਾਦ ਸਾਹ ਦਾ ਪੁੱਤਰ ਸੀ। ਬ੍ਰਿਜ ਕਿਸ਼ੋਰ ਆਪਣੇ ਘਰ 'ਚ ਪੱਖੇ ਦੀ ਤਾਰ ਜੋੜ ਰਿਹਾ ਸੀ, ਕਿ ਅਚਾਨਕ ਉਹ ਕਰੰਟ ਦੀ ਚਪੇਟ ਵਿੱਚ ਆ ਗਿਆ ਅਤੇ ਗੰਭੀਰ ਰੂਪ ਵਿੱਚ ਝੁਲਸ ਗਿਆ। ਹਾਦਸੇ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲੈ ਕੇ ਗਏ, ਪਰ ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਮੁਤਾਬਕ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਗਈ ਅਰਜ਼ੀ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕਰ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News