ਜੇਲ੍ਹ ''ਚੋਂ ਬਾਹਰ ਆਉਂਦਿਆਂ ਹੀ ਪਿੰਡ ਦੇ ਮੁੰਡਿਆਂ ਨੇ ਕੁੱਟ-ਕੁੱਟ ਮਾਰ''ਤਾ ਨੌਜਵਾਨ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
Wednesday, Oct 22, 2025 - 01:52 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਜੇਲ੍ਹ ਤੋਂ ਰਿਹਾਅ ਹੋਏ ਇੱਕ ਵਿਅਕਤੀ ਨੂੰ ਉਸ ਦੇ ਹੀ ਪਿੰਡ ਵਾਸੀਆਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਓਮਕਾਰ (28) ਵਜੋਂ ਹੋਈ ਹੈ। ਉਹ ਕਾਂਤ ਥਾਣਾ ਖੇਤਰ ਦੇ ਸਪਤਿਆਰਾ ਪਿੰਡ ਦਾ ਰਹਿਣ ਵਾਲਾ ਸੀ ਤੇ ਉਸ ਨੇ 5 ਸਾਲ ਪਹਿਲਾਂ ਆਪਣੇ ਹੀ ਪਿੰਡ ਦੇ ਰਿਜ਼ਵਾਨ ਨਾਂ ਦੇ ਇੱਕ ਨੌਜਵਾਨ ਦੀ ਭੈਣ ਨੂੰ ਅਗਵਾ ਕੀਤਾ ਸੀ।
ਪੁਲਸ ਦੇ ਅਨੁਸਾਰ, ਓਮਕਾਰ ਨੂੰ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਜੇਲ੍ਹ ਭੇਜਿਆ ਗਿਆ ਸੀ। ਪੁਲਸ ਨੇ ਕਿਹਾ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਓਮਕਾਰ ਜਦੋਂ ਵੀ ਰਿਜ਼ਵਾਨ ਨੂੰ ਦੇਖਦਾ ਸੀ ਤਾਂ ਉਸ ਬਾਰੇ ਵਾਰ-ਵਾਰ ਅਪਮਾਨਜਨਕ ਟਿੱਪਣੀਆਂ ਕਰਦਾ ਸੀ।
ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਲੈ ਕੇ ਪੁਲਸ ਨੇ ਛੇੜੀ ਵੱਡੀ ਮੁਹਿੰਮ ! ਸੜਕਾਂ 'ਤੇ ਉਤਰੀਆਂ ਟੀਮਾਂ ; ਹੋਟਲਾਂ-ਢਾਬਿਆਂ 'ਤੇ ਹੋ ਰਹੀ ਚੈਕਿੰਗ
ਇਸ ਦੌਰਾਨ ਓਮਕਾਰ ਮੰਗਲਵਾਰ ਸ਼ਾਮ ਨੂੰ ਜਦੋਂ ਖੇਤਾਂ ਵਿੱਚ ਗਿਆ ਸੀ ਜਦੋਂ ਰਿਜ਼ਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸਨੂੰ ਫੜ ਲਿਆ ਅਤੇ ਕਥਿਤ ਤੌਰ 'ਤੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਸ ਨੇ ਕਿਹਾ ਕਿ ਓਮਕਾਰ ਦੀ ਮਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਰਿਜ਼ਵਾਨ, ਜਾਵੀਰ, ਕਾਦਿਰ ਅਲੀ ਅਤੇ ਸਮੀਰ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਰਿਜ਼ਵਾਨ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁਲਸ ਨੇ ਮੰਗਲਵਾਰ ਰਾਤ ਨੂੰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਲਈ CM ਯੋਗੀ ਦਾ ਵੱਡਾ ਕਦਮ