ਗੁਆਂਢੀਆਂ ਦੇ ਘਰ ''ਸ਼ੁੱਭ'' ਕੰਮ ਲਈ ਗਿਆ ਸੀ ਸ਼ੁੱਭਮ, ਮਗਰੋਂ ਆਪਣੇ ਘਰ ਵਿਛ ਗਏ ਸੱਥਰ
Sunday, Apr 20, 2025 - 02:28 PM (IST)

ਨੈਸ਼ਨਲ ਡੈਸਕ- ਬਿਹਾਰ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੜਵਾ ਪਿੰਡ ਦੇ ਰਹਿਣ ਵਾਲੇ ਸ਼ੁਭਮ ਕੁਮਾਰ (20) ਸ਼ਨੀਵਾਰ ਦੀ ਰਾਤ ਆਪਣੇ ਹੀ ਗੁਆਂਢ 'ਚ ਕਿਸੇ ਫੰਕਸ਼ਨ 'ਤੇ ਗਿਆ ਹੋਇਆ ਸੀ।
ਇਹ ਵੀ ਪੜ੍ਹੋ- ਸਰਕਾਰੀ ਟੀਚਰ ਨੇ ਸਕੂਲ 'ਚ ਹੀ ਕੀਤੀ ਅਜਿਹੀ ਕਰਤੂਤ ਕਿ..., ਵੀਡੀਓ ਵਾਇਰਲ ਹੋਣ ਮਗਰੋਂ ਪੈ ਗਈ ਕਾਰਵਾਈ
ਇਸ ਦੌਰਾਨ ਉਹ ਪੰਡਾਲ 'ਚ ਲਟਕਦੀਆਂ ਨੰਗੀਆਂ ਤਾਰਾਂ ਦੀ ਚਪੇਟ 'ਚ ਆ ਗਿਆ, ਜਿਸ ਕਾਰਨ ਉਸ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਮਿਲਦਿਆਂ ਹੀ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਿਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦੇਸ਼ 'ਚ ਚੱਲ ਰਿਹਾ ਨਵੇਂ ਤਰ੍ਹਾਂ ਦਾ ਵੱਡਾ Fraud ! ਕਿਤੇ ਤੁਸੀਂ ਨਾ ਹੋ ਜਾਇਓ ਸ਼ਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e