ਪ੍ਰੇਮ ਸਬੰਧਾਂ ਦੇ ਸ਼ੱਕ ''ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 3 ਨੂੰ ਲਿਆ ਹਿਰਾਸਤ ''ਚ
Thursday, Jun 11, 2026 - 05:19 PM (IST)
ਨੈਸ਼ਨਲ ਡੈਸਕ- ਬਿਹਾਰ ਦੇ ਪੂਰਵੀ ਚੰਪਾਰਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮਧੂਬਨ ਥਾਣਾ ਇਲਾਕੇ 'ਚ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਪੁਲਸ ਦੀ ਮੁਢਲੀ ਜਾਂਚ ਵਿੱਚ ਇਸ ਵਾਰਦਾਤ ਪਿੱਛੇ ਪ੍ਰੇਮ-ਸੰਬੰਧਾਂ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਪੁਲਸ ਸੂਤਰਾਂ ਮੁਤਾਬਕ, ਮਧੂਬਨ ਥਾਣਾ ਇਲਾਕੇ ਦੇ ਭੇਲਵਾ ਪੰਚਾਇਤ ਅਧੀਨ ਆਉਂਦੇ ਗੁਲਾਬ ਖਾਂ ਪਿੰਡ ਦੇ ਰਹਿਣ ਵਾਲੇ ਪੱਪੂ ਖਾਂ ਦੇ 20 ਸਾਲਾ ਪੁੱਤਰ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- 'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ ਵੱਡਾ ਐਲਾਨ
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਮਧੂਬਨ ਦੇ ਥਾਣਾ ਮੁਖੀ ਪ੍ਰਵੀਨ ਪਾਂਡੇ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਅਤੇ 3 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਵਾਰਦਾਤ ਵਿੱਚ ਵਰਤਿਆ ਖ਼ੂਨ ਨਾਲ ਲਿਬੜਿਆ ਚਾਕੂ ਵੀ ਮੌਕੇ ਤੋਂ ਬਰਾਮਦ ਕਰ ਲਿਆ ਹੈ।
ਵਿਗਿਆਨਕ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਨੇ ਘਟਨਾ ਸਥਾਨ ਦਾ ਨਿਰੀਖਣ ਕਰਦਿਆਂ ਸੈਂਪਲ ਇਕੱਠੇ ਕੀਤੇ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਪਿੰਡ 'ਚ ਤਣਾਅ ਨੂੰ ਦੇਖਦਿਆਂ ਸੁਰੱਖਿਆ ਦੇ ਲਿਹਾਜ਼ ਨਾਲ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਦਾ ਬਹੁਤ ਜਲਦ ਖ਼ੁਲਾਸਾ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
