ਜੇਲ੍ਹ ਤੋਂ ਪਰਤੇ ਨੌਜਵਾਨ ਨੇ ਕੀਤਾ ਗੁਆਂਢਣ ਦਾ ਕਤਲ, ਫਿਰ ਖੁਦ ਵੀ ਚੁੱਕਿਆ ਖੌਫ਼ਨਾਕ ਕਦਮ
Monday, Jul 08, 2024 - 03:53 PM (IST)
ਨੈਸ਼ਨਲ ਡੈਸਕ : ਉਨਾਵ ਜ਼ਿਲ੍ਹੇ ਦੇ ਫਤਿਹਪੁਰ ਚੌਰਾਸੀ ਇਲਾਕੇ 'ਚ ਸੋਮਵਾਰ ਤੜਕੇ ਇਕ ਨੌਜਵਾਨ ਨੇ ਗੁਆਂਢੀ ਔਰਤ ਦਾ ਕਥਿਤ ਤੌਰ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਫਿਰ ਬਾਅਦ 'ਚ ਖ਼ੁਦ ਖੁਦਕੁਸ਼ੀ ਕਰ ਲਈ। ਵਧੀਕ ਪੁਲਸ ਸੁਪਰਡੈਂਟ (ਦੱਖਣੀ ਖੇਤਰ) ਪ੍ਰੇਮਚੰਦਰ ਨੇ ਦੱਸਿਆ ਕਿ ਸੋਮਵਾਰ ਤੜਕੇ ਕਰੀਬ 3.30 ਵਜੇ ਅਨੁਰਾਗ ਪਾਲ (22) ਨਾਂ ਦਾ ਨੌਜਵਾਨ ਅਤੇ ਉਸ ਦੇ ਸਾਥੀ ਫਤਿਹਪੁਰ ਦੇ ਗੋਡੀਆਂ ਖੇੜਾ ਪਿੰਡ ਵਿੱਚ ਗੁਆਂਢ ਵਿੱਚ ਰਹਿਣ ਵਾਲੇ ਪੁਤੀਲਾਲ ਨਾਮ ਦੇ ਵਿਅਕਤੀ ਦੇ ਘਰ ਦੀ ਛੱਤ 'ਤੇ ਪਹੁੰਚੇ। ਇਸ ਤੋਂ ਬਾਅਦ ਉਹਨਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ - ਰੂਹ ਕੰਬਾਊ ਘਟਨਾ, ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਮਾਤਾ-ਪਿਤਾ ਤੇ ਪੁੱਤਰ ਦਾ ਗਲ਼ਾ
ਗੋਲੀਆਂ ਤੋਂ ਬਾਅਦ ਉਹਨਾਂ ਨੇ ਗੁਆਂਢੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਪੁਤੀਲਾਲ (53), ਉਸ ਦੀ ਪਤਨੀ ਫੂਲ ਕੁਮਾਰੀ (48) ਅਤੇ ਦੋ ਹੋਰ ਲੋਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਫੂਲ ਕੁਮਾਰੀ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀ ਅਨੁਰਾਗ ਦੀ ਲਾਸ਼ ਪਿੰਡ ਤੋਂ ਥੋੜ੍ਹੀ ਦੂਰੀ 'ਤੇ ਮਿਲੀ। ਉਸ ਦੇ ਕੋਲ ਇੱਕ ਪਿਸਤੌਲ ਪਿਆ ਸੀ। ਸ਼ੱਕ ਹੈ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅਨੁਰਾਗ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ
ਮ੍ਰਿਤਕ ਫੂਲ ਕੁਮਾਰੀ ਦੀ ਬੇਟੀ ਰੇਸ਼ੂ ਨੇ ਦੱਸਿਆ ਕਿ ਪਰਿਵਾਰ ਦੇ ਸਾਰੇ ਮੈਂਬਰ ਛੱਤ 'ਤੇ ਸੁੱਤੇ ਹੋਏ ਸਨ। ਸਵੇਰੇ ਕਰੀਬ ਸਾਢੇ ਤਿੰਨ ਵਜੇ ਗੁਆਂਢੀ ਦੀ ਛੱਤ ਤੋਂ ਤਿੰਨ ਵਿਅਕਤੀ ਆਏ ਅਤੇ ਤਿੰਨ ਵਿਅਕਤੀ ਮੋਟਰਸਾਈਕਲ ਲੈ ਕੇ ਹੇਠਾਂ ਖੜ੍ਹੇ ਸਨ। ਜਿਵੇਂ ਹੀ ਉਹ ਛੱਤ 'ਤੇ ਪਹੁੰਚੇ ਤਾਂ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਰੇਸ਼ੂ ਨੇ ਦੱਸਿਆ ਕਿ ਅਨੁਰਾਗ ਨੇ ਇਕ ਸਾਲ ਪਹਿਲਾਂ ਉਸ ਦੀ ਭੈਣ ਨਾਲ ਛੇੜਛਾੜ ਕੀਤੀ ਸੀ। ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਅਨੁਰਾਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਹ ਜੇਲ੍ਹ ਵੀ ਗਿਆ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਹ ਉਸ ਦੇ ਪਰਿਵਾਰ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਇਸ ਸਬੰਧੀ ਸੂਚਨਾ ਸਥਾਨਕ ਪੁਲਸ ਥਾਣੇ ਨੂੰ ਦਿੱਤੀ ਗਈ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਹਰ ਪੁਆਇੰਟ 'ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8