ਰੂਹ ਕੰਬਾਊ ਵਾਰਦਾਤ: 10 ਰੁਪਏ ਦੀ ਖ਼ਾਤਰ ਕੁੱਟ-ਕੁੱਟ ਮਾਰ 'ਤਾ ਨੌਜਵਾਨ

Thursday, Sep 26, 2024 - 12:53 PM (IST)

ਰੂਹ ਕੰਬਾਊ ਵਾਰਦਾਤ: 10 ਰੁਪਏ ਦੀ ਖ਼ਾਤਰ ਕੁੱਟ-ਕੁੱਟ ਮਾਰ 'ਤਾ ਨੌਜਵਾਨ

ਸਹਾਰਨਪੁਰ : ਜ਼ਿਲ੍ਹੇ ਵਿੱਚ ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ ਇੱਕ 35 ਸਾਲਾ ਨੌਜਵਾਨ ਨੂੰ ਲੋਕਾਂ ਦੇ ਇੱਕ ਸਮੂਹ ਨੇ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਅਨਿਲ ਅਤੇ ਪੁਸ਼ਪੇਂਦਰ ਨਾਂ ਦੇ ਇਕ ਹੋਰ ਵਿਅਕਤੀ ਦਾ ਹਰਿਆਬਾਗ ਇਲਾਕੇ 'ਚ ਸ਼ੂਗਰ ਮਿੱਲ ਨੇੜੇ ਇਕ ਸ਼ਰਾਬ ਦੀ ਦੁਕਾਨ 'ਤੇ ਝਗੜਾ ਹੋ ਗਿਆ।

ਇਹ ਵੀ ਪੜ੍ਹੋ ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ

ਐੱਸਪੀ (ਸਿਟੀ) ਅਭਿਮਨਿਊ ਮੰਗਲਿਕ ਨੇ ਦੱਸਿਆ ਕਿ ਜਦੋਂ ਦੁਕਾਨਦਾਰ ਨੇ ਪੁਸ਼ਪੇਂਦਰ ਤੋਂ 10 ਰੁਪਏ ਵਾਧੂ ਲਏ ਤਾਂ ਉਹ ਉਸ ਨਾਲ ਬਹਿਸ ਕਰਨ ਲੱਗਾ। ਅਨਿਲ ਨੇ ਲੜਾਈ ਵਿਚ ਦਖਲ ਦਿੰਦਿਆਂ ਕਿਹਾ ਕਿ ਇਹ ਆਮ ਗੱਲ ਹੈ। ਇਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋ ਗਈ। ਮੰਗਲੀਕ ਨੇ ਦੱਸਿਆ ਕਿ ਪੁਸ਼ਪੇਂਦਰ ਨੇ ਆਪਣੇ ਸਾਥੀਆਂ ਨੂੰ ਬੁਲਾਇਆ, ਜੋ ਲਾਠੀਆਂ ਲੈ ਕੇ ਮੌਕੇ 'ਤੇ ਪਹੁੰਚ ਗਏ। ਉਹਨਾਂ ਨੇ ਅਨਿਲ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ। ਸ਼ਰਾਬ ਦੀ ਦੁਕਾਨ 'ਤੇ ਕੰਟੀਨ ਚਲਾਉਣ ਵਾਲੇ ਕੁਲਦੀਪ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ 'ਤੇ ਵੀ ਹਮਲਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ : AAP ਸਰਕਾਰ ਔਰਤਾਂ ਨੂੰ ਹਰ ਮਹੀਨੇ ਦੇਵੇਗੀ 1000! ਆਤਿਸ਼ੀ ਦਾ ਵੱਡਾ ਬਿਆਨ

ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿਚ ਅਨਿਲ ਦੀ ਮੌਤ ਹੋ ਗਈ, ਜਦਕਿ ਕੁਲਦੀਪ ਦਾ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਅਸੀਂ ਕਤਲ ਦਾ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਰੀਲ ਬਣਾਉਣ ਦੇ ਚੱਕਰ ਕੁੜੀ ਨੇ ਸੜਕ 'ਤੇ ਟੱਪੇ ਹੱਦਾਂ ਬੰਨੇ, ਵਾਇਰਲ ਵੀਡੀਓ 'ਤੇ ਮੰਤਰੀ ਨੇ ਕਰ 'ਤੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News