ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ, ਨੌਜਵਾਨ ਨੇ ਖ਼ੁਦ ਨੂੰ ਲਗਾਈ ਅੱਗ
Tuesday, Nov 07, 2023 - 01:59 PM (IST)
ਮੁਜ਼ੱਫਰਨਗਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਨਾਲ ਲੱਗਦੇ ਸ਼ਾਮਲੀ ਜ਼ਿਲ੍ਹੇ 'ਚ ਪ੍ਰੇਮਿਕਾ ਵਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਦੁਖ਼ੀ ਨੌਜਵਾਨ ਨੇ ਆਤਮਦਾਹ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸ਼ਾਮਲੀ ਦੇ ਪੁਲਸ ਸੁਪਰਡੈਂਟ ਅਭਿਸ਼ੇਕ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਨੇ ਨਾਮੀ 28 ਸਾਲਾ ਨੌਜਵਾਨ ਨੇ ਸੋਮਵਾਰ ਨੂੰ ਮਹਿਲਾ ਪੁਲਸ ਥਾਣੇ ਦੇ ਬਾਹਰ ਖ਼ੁਦ ਨੂੰ ਅੱਗ ਲਗਾ ਲਈ।
ਇਹ ਵੀ ਪੜ੍ਹੋ : ਦਿੱਲੀ 'ਚ ਪ੍ਰਦੂਸ਼ਣ ਦੇ ਪੱਧਰ 'ਚ ਆਈ ਮਾਮੂਲੀ ਗਿਰਾਵਟ, AQI 'ਬਹੁਤ ਖ਼ਰਾਬ' ਸ਼੍ਰੇਣੀ 'ਚ ਦਰਜ
ਇਸ ਘਟਨਾ 'ਚ ਉਸ ਦਾ ਕਰੀਬ 80 ਫ਼ੀਸਦੀ ਸਰੀਰ ਸੜ ਗਿਆ ਹੈ ਅਤੇ ਉਸ ਨੂੰ ਨਾਜ਼ੁਕ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਨੇ ਇਕ ਵਿਧਵਾ ਔਰਤ ਨਾਲ ਪ੍ਰੇਮ ਕਰਦਾ ਸੀ ਅਤੇ ਦੋਹਾਂ ਨੇ ਵਿਆਹ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ ਬਾਅਦ 'ਚ ਔਰਤ ਨੇ ਕੁਝ ਕਾਰਨਾਂ ਕਰ ਕੇ ਉਸ ਨਾਲ ਵਿਆਹ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹ ਪਰੇਸ਼ਾਨ ਸੀ। ਅਭਿਸ਼ੇਕ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8