ਸੁਰੱਖਿਆ ਅਧਿਕਾਰੀ ਦੇ ਭੇਸ ''ਚ ਘਰ ''ਚ ਵੜਿਆ ਨੌਜਵਾਨ, ਕਰ''ਤਾ ਵੱਡਾ ਕਾਂਡ
Friday, Jul 18, 2025 - 05:36 PM (IST)

ਨੈਸ਼ਨਲ ਡੈਸਕ : ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਰਾਨ ਇਲਾਕੇ ਦੇ ਕਿਸ਼ਗੁੰਡ 'ਚ ਸ਼ੁੱਕਰਵਾਰ ਰਾਤ ਨੂੰ ਇੱਕ ਦੁਖਦਾਈ ਘਟਨਾ ਵਾਪਰੀ। ਇੱਕ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਹ ਇੱਕ ਲੁਟੇਰੇ ਨਾਲ ਭਿੜ ਗਿਆ, ਜੋ ਉਸਦੇ ਘਰ ਵਿੱਚ ਦਾਖਲ ਹੋਇਆ ਸੀ। ਪੁਲਸ ਦੇ ਅਨੁਸਾਰ ਇੱਕ ਵਿਅਕਤੀ ਸੁਰੱਖਿਆ ਬਲਾਂ ਦੇ ਮੈਂਬਰ ਦੇ ਰੂਪ ਵਿੱਚ ਤਲਾਸ਼ੀ ਲੈਣ ਦੇ ਬਹਾਨੇ ਮੁਹੰਮਦ ਯਾਸੀਨ ਬੰਦੇ ਦੇ ਘਰ ਵਿੱਚ ਦਾਖਲ ਹੋਇਆ ਪਰ ਅਸਲ ਵਿੱਚ ਉਹ ਇੱਕ ਲੁਟੇਰਾ ਸੀ। ਜਦੋਂ ਘਰ ਦੇ ਮਾਲਕ ਦੇ ਪੁੱਤਰ ਜ਼ਾਹਿਦ ਅਹਿਮਦ ਬੰਦੇ ਨੂੰ ਸ਼ੱਕ ਹੋਇਆ ਤਾਂ ਉਸਨੇ ਲੁਟੇਰੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਵਿਚਕਾਰ ਝਗੜਾ ਹੋ ਗਿਆ।
ਇਹ ਵੀ ਪੜ੍ਹੋ...ਵੱਡੀ ਖ਼ਬਰ : ਹੁਣ ਲੋਕਾਂ ਨੂੰ ਮਿਲੇਗੀ 125 ਯੂਨਿਟ ਮੁਫ਼ਤ ਬਿਜਲੀ, ਸੂਬਾ ਸਰਕਾਰ ਨੇ ਕਰ'ਤਾ ਐਲਾਨ
ਝਗੜੇ ਦੌਰਾਨ ਲੁਟੇਰੇ ਨੇ ਜ਼ਾਹਿਦ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਕਾਜ਼ੀਗੁੰਡ ਦੇ ਐਮਰਜੈਂਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਮੇਂ ਪਰਿਵਾਰ ਦੇ ਹੋਰ ਮੈਂਬਰਾਂ ਨੇ ਹਿੰਮਤ ਦਿਖਾਈ ਤੇ ਲੁਟੇਰੇ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਲੁਟੇਰੇ ਕੋਲੋਂ ਇੱਕ ਨਕਲੀ ਪਿਸਤੌਲ ਅਤੇ ਇੱਕ ਤੇਜ਼ਧਾਰ ਚਾਕੂ ਬਰਾਮਦ ਕੀਤਾ ਗਿਆ ਹੈ। ਝੜਪ ਵਿੱਚ ਲੁਟੇਰੇ ਨੂੰ ਵੀ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਇਲਾਜ ਲਈ ਜੀਐਮਸੀ ਅਨੰਤਨਾਗ ਭੇਜਿਆ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8