ਨੌਜਵਾਨ ਨੇ ਦਰੱਖ਼ਤ ਨਾਲ ਫਾਹਾ ਲੈ ਕੇ ਮੁਕਾ ਲਈ ਜੀਵਨਲੀਲਾ, ਨਹੀਂ ਹੋ ਸਕੀ ਪਛਾਣ
Sunday, Jun 08, 2025 - 01:11 PM (IST)
 
            
            ਨੈਸ਼ਨਲ ਡੈਸਕ- ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਤਵਾਰ ਦੀ ਸਵੇਰੇ ਇਕ ਵਿਅਕਤੀ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਹੋਈ ਮਿਲੀ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 35 ਸਾਲਾ ਵਿਅਕਤੀ ਦੀ ਲਾਸ਼ ਪੰਚਕੂਲਾ ਦੇ ਸੈਕਟਰ- 17 ਸਥਿਤ ਐਂਟੀ ਕਰੱਪਸ਼ਨ ਬਿਊਰੋ ਥਾਣੇ ਦੇ ਗੇਟ ਦੇ ਨੇੜੇ ਇਕ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ ਤੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਚਾਈਂ-ਚਾਈਂ ਲੈ ਕੇ ਗਿਆ ਸੀ ਬਾਰਾਤ, ਪਿੰਡ ਵਾਲਿਆਂ ਨੇ ਕੁੱਟ-ਕੁੱਟ ਮਾਰ'ਤਾ ਲਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            