ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕੁੱਝ ਦਿਨ ਬਾਅਦ ਚੜ੍ਹਨਾ ਸੀ ਘੋੜੀ

Saturday, Jun 03, 2023 - 09:36 AM (IST)

ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕੁੱਝ ਦਿਨ ਬਾਅਦ ਚੜ੍ਹਨਾ ਸੀ ਘੋੜੀ

ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਦੇ ਗੋਹਾਨਾ ਰੋਡ ਪੁਰਾਣੇ ਬੱਸ ਸਟੈਂਡ ਦੇ ਮੋੜ 'ਤੇ ਸ਼ੁੱਕਰਵਾਰ ਦੁਪਹਿਰ 2 ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਸੁਪਰਡੈਂਟ ਸੁਮਿਤ ਕੁਮਾਰ ਨੇ ਦੱਸਿਆ ਕਿ ਇਗਰਾਹ ਪਿੰਡ ਦਾ ਅਨੀਸ਼ (21) ਸ਼ੁੱਕਰਵਾਰ ਨੂੰ ਕੰਮ ਲਈ ਸ਼ਿਵ ਕਾਲੋਨੀ ਆਇਆ ਸੀ ਅਤੇ ਦੁਪਹਿਰ ਸਮੇਂ ਮੋਟਰਸਾਈਕਲ 'ਤੇ ਗੋਹਾਨਾ ਰੋਡ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ: ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 233, ਓਡੀਸ਼ਾ ਸਰਕਾਰ ਨੇ ਇੱਕ ਦਿਨ ਦੇ ਸੋਗ ਦਾ ਕੀਤਾ ਐਲਾਨ

ਉਨ੍ਹਾਂ ਦੱਸਿਆ ਕਿ ਉਸ ਨੇ ਪੁਰਾਣੇ ਬੱਸ ਸਟੈਂਡ ਮੋੜ 'ਤੇ ਬਾਈਕ ਰੋਕੀ ਤਾਂ ਇਸੇ ਦੌਰਾਨ ਮੋਟਰਸਾਈਕਲ 'ਤੇ ਆਏ 2 ਵਿਅਕਤੀਆਂ 'ਚੋਂ ਇਕ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਦੋਵੇਂ ਫ਼ਰਾਰ ਹੋ ਗਏ। ਕੁਮਾਰ ਨੇ ਦੱਸਿਆ ਕਿ ਰਾਹਗੀਰਾਂ ਨੇ ਅਨੀਸ਼ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੀ.ਜੀ.ਆਈ. ਰੋਹਤਕ ਰੈਫਰ ਕਰ ਦਿੱਤਾ। ਪੁਲਸ ਅਨੁਸਾਰ ਉਸ ਨੂੰ ਰੋਹਤਕ ਪੀ.ਜੀ.ਆਈ. ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਅਜੇ ਤੱਕ ਸ਼ੱਕੀ ਨੌਜਵਾਨ ਫੜੇ ਨਹੀਂ ਗਏ ਹਨ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਨੀਸ਼ ਦਾ ਕੁੱਝ ਦਿਨਾਂ ਬਾਅਦ ਵਿਆਹ ਹੋਣਾ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਵੀ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ ਪਰ ਸ਼ੁੱਕਰਵਾਰ ਦੁਪਹਿਰ ਨੂੰ ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਅਨੀਸ਼ ਦੇ ਕਤਲ ਦੀ ਸੂਚਨਾ ਮਿਲੀ ਤਾਂ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ।

ਇਹ ਵੀ ਪੜ੍ਹੋ: ...ਜਦੋਂ ਮੰਚ 'ਤੇ ਲੜਖੜਾ ਕੇ ਡਿੱਗੇ ਅਮਰੀਕੀ ਰਾਸ਼ਟਰਪਤੀ ਬਾਈਡੇਨ, ਵੇਖੋ ਵੀਡੀਓ


author

cherry

Content Editor

Related News