ਨੌਜਵਾਨ ਦੀ ਗੰਦੀ ਕਰਤੂਤ ! ਏਅਰ ਹੋਸਟੈੱਸ ਨੂੰ ਬਣਾਇਆ ਹਵਸ ਦਾ ਸ਼ਿਕਾਰ
Sunday, Jul 20, 2025 - 03:15 PM (IST)

ਨੈਸ਼ਨਲ ਡੈਸਕ- ਮਹਾਰਾਸ਼ਟਰ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਠਾਣੇ ਜ਼ਿਲ੍ਹੇ ਵਿੱਚ ਇੱਕ 23 ਸਾਲਾ ਏਅਰਹੋਸਟੈੱਸ ਨੂੰ ਉਸ ਦੇ ਸਾਥੀ ਨੇ ਹਵਸ ਦਾ ਸ਼ਿਕਾਰ ਬਣਾ ਲਿਆ। ਜਾਣਕਾਰੀ ਦਿੰਦੇ ਹੋਏ ਇੱਕ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ, ਪੁਲਸ ਨੇ ਸ਼ੁੱਕਰਵਾਰ ਨੂੰ 29 ਜੂਨ ਨੂੰ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਮੀਰਾ ਰੋਡ ਇਲਾਕੇ ਦੇ ਰਹਿਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨਵਘਰ ਪੁਲਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਧੀਰਜ ਕੋਲੀ ਨੇ ਕਿਹਾ ਕਿ 25 ਸਾਲਾ ਦੋਸ਼ੀ ਵਿਰੁੱਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 64 (ਜਬ-ਜਨਾਹ), 351 (2) (ਧਮਕੀ) ਅਤੇ 352 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ) ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਨਹੀਂ ਹੋਵੇਗਾ India vs Pakistan ! ਰੱਦ ਹੋ ਗਿਆ ਮਹਾਮੁਕਾਬਲਾ
ਉਨ੍ਹਾਂ ਕਿਹਾ ਕਿ ਪੀੜਤਾ ਤੇ ਉਸ ਦਾ ਸਾਥੀ ਲੰਡਨ ਦੇ ਸਫ਼ਰ ਤੋਂ 29 ਜੂਨ ਨੂੰ ਸ਼ਹਿਰ ਵਾਪਸ ਆਏ ਸੀ। ਮੁੰਬਈ ਵਾਪਸ ਆਉਣ ਮਗਰੋਂ ਨੌਜਵਾਨ ਕੁੜੀ ਨੂੰ ਆਪਣੇ ਘਰ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ-ਜਨਾਹ ਕੀਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਟਰੋਲਿੰਗ 'ਤੇ ਗਏ 7 ਪੁਲਸ ਮੁਲਾਜ਼ਮ ਹੋ ਗਏ 'ਗ਼ਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e