ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ, ਦੇਸ਼ 'ਚ ਲਿਆਂਦੀ ਨਵੀਂ ਸਿੱਖਿਆ ਨੀਤੀ: PM ਮੋਦੀ

Thursday, Aug 15, 2024 - 09:08 AM (IST)

ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ, ਦੇਸ਼ 'ਚ ਲਿਆਂਦੀ ਨਵੀਂ ਸਿੱਖਿਆ ਨੀਤੀ: PM ਮੋਦੀ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ 40 ਕਰੋੜ ਦੇਸ਼ ਵਾਸੀ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਦੇਸ਼ ਨੂੰ ਆਜ਼ਾਦ ਕਰਵਾ ਸਕਦੇ ਹਨ ਤਾਂ ਅੱਜ 140 ਕਰੋੜ 'ਪਰਿਵਾਰਕ ਮੈਂਬਰ' ਵੀ ਉਸੇ ਭਾਵਨਾ ਨਾਲ ਭਾਰਤ ਨੂੰ ਖੁਸ਼ਹਾਲ ਬਣਾ ਸਕਦੇ ਹਨ। 78ਵੇਂ ਸੁਤੰਤਰਤਾ ਦਿਵਸ ਮੌਕੇ ਲਾਲ ਕਿਲ੍ਹੇ ਤੋਂ ਦੇਸ਼ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 'ਵਿਕਸਿਤ ਭਾਰਤ 2047' ਸਿਰਫ਼ ਇੱਕ ਭਾਸ਼ਣ ਦੀ ਗੱਲ ਨਹੀਂ ਹੈ, ਸਗੋਂ ਇਸ ਪਿੱਛੇ ਸਖ਼ਤ ਮਿਹਨਤ ਹੈ ਅਤੇ ਉਨ੍ਹਾਂ ਤੋਂ ਸੁਝਾਅ ਲਏ ਜਾ ਰਹੇ ਹਨ। 

ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਜਿਊਣ ਦੀ ਵਚਨਬੱਧਤਾ ਦਾ ਸਮਾਂ ਹੈ ਅਤੇ ਜੇਕਰ ਦੇਸ਼ ਲਈ ਮਰਨ ਦੀ ਵਚਨਬੱਧਤਾ ਆਜ਼ਾਦੀ ਲਿਆ ਸਕਦੀ ਹੈ ਤਾਂ ਦੇਸ਼ ਲਈ ਜਿਊਣ ਦੀ ਵਚਨਬੱਧਤਾ ਵੀ ਭਾਰਤ ਨੂੰ ਖੁਸ਼ਹਾਲ ਬਣਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਦੇਸ਼ ਦੇ ਕਰੋੜਾਂ ਨਾਗਰਿਕਾਂ ਨੇ ਵਿਕਸਤ ਭਾਰਤ ਲਈ ਅਣਗਿਣਤ ਸੁਝਾਅ ਦਿੱਤੇ ਹਨ ਅਤੇ ਹਰ ਦੇਸ਼ਵਾਸੀ ਦੇ ਸੁਫ਼ਨੇ ਇਸ ਵਿੱਚ ਪ੍ਰਤੀਬਿੰਬਤ ਹੋ ਰਹੇ ਹਨ, ਹਰ ਦੇਸ਼ ਵਾਸੀ ਦਾ ਸੰਕਲਪ ਇਸ ਵਿੱਚ ਝਲਕਦਾ ਹੈ। ਜਨਤਾ ਨੇ ਸਾਨੂੰ ਤੀਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ, ਜਿਸ ਦਾ ਮੈਂ ਕੋਟਿ-ਕੋਟਿ ਨਮਨ ਕਰਦਾ ਹਾਂ।

ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਲਿਆਂਦੀ ਗਈ ਹੈ। ਇਸ ਦੇ ਜ਼ਰੀਏ ਹੁਣ ਨੌਜਵਾਨਾਂ ਨੂੰ ਪੜ੍ਹਾਈ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਵਿਦੇਸ਼ਾਂ ਤੋਂ ਵੀ ਲੋਕ ਇੱਥੇ ਪੜ੍ਹਨ ਲਈ ਆਉਣਗੇ। ਬਿਹਾਰ ਵਿੱਚ ਨਾਲੰਦਾ ਯੂਨੀਵਰਸਿਟੀ ਸ਼ੁਰੂ ਕੀਤੀ ਗਈ ਹੈ। ਨਵੀਂ ਸਿੱਖਿਆ ਨੀਤੀ ਵਿੱਚ ਮਾਤ ਭਾਸ਼ਾ ’ਤੇ ਜ਼ੋਰ ਦਿੱਤਾ ਗਿਆ ਹੈ। ਭਾਸ਼ਾ ਕਾਰਨ ਸਾਡੇ ਦੇਸ਼ ਦੀ ਪ੍ਰਤਿਭਾ ਨੂੰ ਅੜਿੱਕਾ ਨਹੀਂ ਬਣਨਾ ਚਾਹੀਦਾ। ਅਸੀਂ ਦੇਸ਼ ਵਾਸੀਆਂ ਲਈ 1500 ਤੋਂ ਵੱਧ ਕਾਨੂੰਨ ਖ਼ਤਮ ਕਰ ਦਿੱਤੇ, ਤਾਂ ਜੋ ਲੋਕਾਂ ਨੂੰ ਇਸ ਗੜਬੜੀ ਵਿੱਚ ਨਾ ਫਸਣਾ ਪਵੇ। ਅਸੀਂ ਉਨ੍ਹਾਂ ਕਾਨੂੰਨਾਂ ਨੂੰ ਵੀ ਖ਼ਤਮ ਕਰ ਦਿੱਤਾ ਹੈ ਜੋ ਛੋਟੀਆਂ-ਛੋਟੀਆਂ ਗ਼ਲਤੀਆਂ ਲਈ ਲੋਕਾਂ ਨੂੰ ਜੇਲ੍ਹ ਵਿੱਚ ਸੁੱਟ ਦਿੰਦੇ ਹਨ। ਫੌਜਦਾਰੀ ਕਾਨੂੰਨ ਨੂੰ ਬਦਲ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ

ਮੋਦੀ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ 'ਤੇ ਜ਼ੋਰ ਦੇਣ ਦੀ ਲੋੜ ਹੈ। ਚੰਦਰਯਾਨ ਮਿਸ਼ਨ ਦੀ ਸਫਲਤਾ ਤੋਂ ਬਾਅਦ ਵਿਦਿਆਰਥੀਆਂ ਦੀ ਵਿਗਿਆਨ ਅਤੇ ਤਕਨਾਲੋਜੀ ਪ੍ਰਤੀ ਰੁਚੀ ਵਧੀ ਹੈ। ਪੀਐੱਮ ਮੋਦੀ ਨੇ ਕਿਹਾ ਕਿ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਲਈ ਬਾਹਰ ਜਾ ਰਹੇ ਹਨ। ਇਸ ਲਈ ਹੁਣ 10 ਸਾਲਾਂ ਵਿੱਚ ਮੈਡੀਕਲ ਸੀਟਾਂ ਦੀ ਗਿਣਤੀ 1 ਲੱਖ ਹੋ ਗਈ ਹੈ। ਅਗਲੇ ਪੰਜ ਸਾਲਾਂ ਵਿੱਚ ਮੈਡੀਕਲ ਕਾਲਜਾਂ ਵਿੱਚ 75 ਹਜ਼ਾਰ ਨਵੀਆਂ ਸੀਟਾਂ ਬਣਾਈਆਂ ਜਾਣਗੀਆਂ। ਅਸੀਂ ਰਾਸ਼ਟਰੀ ਪੋਸ਼ਣ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਬੱਚਿਆਂ ਨੂੰ ਪੋਸ਼ਣ ਮਿਲ ਸਕੇ।

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News