ਨਾਬਾਲਗਾ ਨਾਲ ਜਬਰ-ਜ਼ਿਨਾਹ, ਬਲੈਕਮੇਲ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

Sunday, Jul 02, 2023 - 10:42 PM (IST)

ਨਾਬਾਲਗਾ ਨਾਲ ਜਬਰ-ਜ਼ਿਨਾਹ, ਬਲੈਕਮੇਲ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਨੂੰ ਸ਼ਰਮਸਾਰ ਕਰਨ ਵਾਲੀ ਇਕ ਹੋਰ ਘਟਨਾ ਵਿਚ ਬਾਹਰੀ ਦਿੱਲੀ ਦੇ ਮੁੰਡਕਾ ਖੇਤਰ ਵਿਚ ਇਕ 22 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਇਕ 16 ਸਾਲਾ ਲੜਕੀ ਦਾ ਜਿਨਸੀ ਸ਼ੋਸ਼ਣ ਕਰ ਉਸ ਨੂੰ ਬਲੈਕਮੇਲ ਕੀਤਾ। ਬਾਹਰੀ ਜ਼ਿਲ੍ਹੇ ਦੇ ਡੀ.ਸੀ.ਪੀ. ਹਰਿੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਪੀੜਤਾ ਨੇ 1 ਜੁਲਾਈ ਨੂੰ ਪੁਲਸ ਕੋਲ ਪਹੁੰਚ ਕੀਤੀ, ਜਿਸ ਤੋਂ ਬਾਅਦ  ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਸ਼ ਹੈ ਕਿ ਲੜਕੀ ਨਾਲ ਸਲਮਾਨ ਨਾਂ ਦੇ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ-ਜ਼ਿਨਾਹ ਕੀਤਾ ਸੀ। ਸ਼ਿਕਾਇਤਕਰਤਾ ਅਤੇ ਮੁਲਜ਼ਮ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਦੋਵੇਂ ਇਕੋ ਫੈਕਟਰੀ ਵਿਚ ਕੰਮ ਕਰਦੇ ਹਨ।

ਇਹ ਵੀ ਪੜ੍ਹੋ : ਗਰਮੀ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਨਹਿਰ 'ਚ ਮਾਰੀ ਛਾਲ!

ਅਧਿਕਾਰੀ ਨੇ ਦੱਸਿਆ ਕਿ ਲੜਕੀ ਨੇ ਦੋਸ਼ ਲਾਇਆ ਕਿ 29 ਜੂਨ ਨੂੰ ਦੋਸ਼ੀ ਉਸ ਨੂੰ ਗੁਰੂਗ੍ਰਾਮ ਲੈ ਗਿਆ। ਉਥੇ ਉਸ ਨੂੰ ਨਸ਼ੇ ਵਾਲੇ ਪਦਾਰਥ ਵਾਲਾ ਕੋਲਡ ਡਰਿੰਕ ਪਿਲਾਇਆ। ਉਸ ਨੇ ਕਿਹਾ ਕਿ ਉਹ ਬੇਹੋਸ਼ ਹੋ ਗਈ ਅਤੇ ਜਦੋਂ ਉਹ ਉੱਠੀ ਤਾਂ ਉਸ ਨੇ ਆਪਣੇ ਆਪ ਨੂੰ ਨਗਨ ਹਾਲਤ ’ਚ ਪਾਇਆ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨੂੰ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਬਲੈਕਮੇਲ ਕੀਤਾ ਅਤੇ ਕਈ ਵਾਰ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ : CM ਮਾਨ ਨੇ ਚੰਡੀਗੜ੍ਹ ’ਤੇ ਹਿਮਾਚਲ ਸਰਕਾਰ ਦੇ ‘ਦਾਅਵੇ’ ਨੂੰ ਲੈ ਕੇ ਪ੍ਰਤਾਪ ਬਾਜਵਾ ਨੂੰ ਦਿੱਤੀ ਚੁਣੌਤੀ

ਅਧਿਕਾਰੀ ਨੇ ਦੱਸਿਆ ਕਿ ਅਸੀਂ ਮੁੰਡਕਾ ਥਾਣੇ ਵਿਚ ਆਈ.ਪੀ.ਸੀ. ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੀੜਤਾ ਦਾ ਬਿਆਨ ਸੀ.ਆਰ.ਪੀ.ਸੀ. ਦੀ ਧਾਰਾ 164 ਤਹਿਤ ਮੈਜਿਸਟ੍ਰੇਟ ਸਾਹਮਣੇ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News