ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
Wednesday, Apr 29, 2026 - 03:59 PM (IST)
ਬਿਜ਼ਨੈੱਸ ਡੈਸਕ : ਆਮਦਨ ਕਰ ਵਿਭਾਗ ਨੇ 1 ਮਈ 2026 ਤੋਂ ਪੈਨ ਕਾਰਡ ਦੀ ਵਰਤੋਂ ਅਤੇ ਵੈਰੀਫਿਕੇਸ਼ਨ ਨਾਲ ਜੁੜੇ ਨਵੇਂ ਨਿਯਮ ਲਾਗੂ ਕਰਨ ਦਾ ਅਹਿਮ ਫੈਸਲਾ ਕੀਤਾ ਹੈ। ਜੇਕਰ ਇਹਨਾਂ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਹਾਡਾ ਪੈਨ ਕਾਰਡ ਡੀਐਕਟੀਵੇਟ (Deactive) ਹੋ ਸਕਦਾ ਹੈ, ਜਿਸਦਾ ਸਿੱਧਾ ਅਸਰ ਤੁਹਾਡੇ ਵਿੱਤੀ ਕੰਮਾਂ 'ਤੇ ਪਵੇਗਾ। ਸਭ ਤੋਂ ਮਹੱਤਵਪੂਰਨ ਬਦਲਾਅ ਪੈਨ ਅਤੇ ਆਧਾਰ ਨੂੰ ਲਿੰਕ ਕਰਨ ਨੂੰ ਲੈ ਕੇ ਹੈ, ਜਿਸ ਨੂੰ ਹੁਣ ਲਾਜ਼ਮੀ ਕਰ ਦਿੱਤਾ ਗਿਆ ਹੈ। ਜੇਕਰ ਤੁਹਾਡਾ ਪੈਨ ਕਾਰਡ 1 ਮਈ ਤੱਕ ਆਧਾਰ ਨਾਲ ਲਿੰਕ ਨਹੀਂ ਹੁੰਦਾ, ਤਾਂ ਇਹ ਬੰਦ ਹੋ ਜਾਵੇਗਾ, ਹਾਲਾਂਕਿ ਇਸ ਨੂੰ ਤੈਅ ਫੀਸ ਭਰ ਕੇ ਦੁਬਾਰਾ ਚਾਲੂ ਕਰਵਾਇਆ ਜਾ ਸਕੇਗਾ।
ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ
ਨਕਦ ਲੈਣ-ਦੇਣ 'ਤੇ ਵਧੀ ਸਖ਼ਤੀ
ਨਵੇਂ ਨਿਯਮਾਂ ਤਹਿਤ ਹੁਣ 50,000 ਰੁਪਏ ਤੋਂ ਵੱਧ ਦੇ ਨਕਦ ਲੈਣ-ਦੇਣ ਲਈ ਪੈਨ ਕਾਰਡ ਦੇਣਾ ਅਤੇ ਉਸਦੀ ਤੁਰੰਤ ਡਿਜੀਟਲ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਜੇਕਰ ਡਿਜੀਟਲ ਵੈਰੀਫਿਕੇਸ਼ਨ ਨਹੀਂ ਹੁੰਦੀ, ਤਾਂ ਬੈਂਕ ਅਜਿਹੇ ਲੈਣ-ਦੇਣ ਨੂੰ ਰੋਕ ਸਕਦੇ ਹਨ। ਇਹ ਨਿਯਮ ਖਾਸ ਤੌਰ 'ਤੇ ਉਹਨਾਂ ਲੋਕਾਂ ਨੂੰ ਪ੍ਰਭਾਵਿਤ ਕਰੇਗਾ ਜੋ ਵੱਡੇ ਨਕਦ ਸੌਦੇ ਕਰਦੇ ਹਨ।
ਇਹ ਵੀ ਪੜ੍ਹੋ : 1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
ਗਲਤ ਜਾਣਕਾਰੀ 'ਤੇ ਲੱਗੇਗਾ ਭਾਰੀ ਜੁਰਮਾਨਾ
ਹੁਣ ਪੈਨ ਕਾਰਡ ਵਿੱਚ ਦਰਜ ਜਾਣਕਾਰੀ ਜਿਵੇਂ ਕਿ ਨਾਮ, ਫੋਟੋ ਅਤੇ ਜਨਮ ਮਿਤੀ ਦਾ ਬਿਲਕੁਲ ਸਹੀ ਹੋਣਾ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਜਾਣਬੁੱਝ ਕੇ ਗਲਤ ਪੈਨ ਨੰਬਰ ਵਰਤਦਾ ਹੈ ਜਾਂ ਗਲਤ ਜਾਣਕਾਰੀ ਦਿੰਦਾ ਹੈ, ਤਾਂ ਉਸ ਨੂੰ 10,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
ਡੀਐਕਟੀਵੇਟ ਪੈਨ ਨੂੰ ਇਸ ਤਰ੍ਹਾਂ ਕਰੋ ਚਾਲੂ
ਜਿਨ੍ਹਾਂ ਲੋਕਾਂ ਦੇ ਪੈਨ ਕਾਰਡ ਪਹਿਲਾਂ ਹੀ ਬੰਦ ਹੋ ਚੁੱਕੇ ਹਨ, ਉਹ ਆਧਾਰ ਨਾਲ ਲਿੰਕ ਕਰਕੇ ਆਪਣਾ ਪੈਨ ਦੁਬਾਰਾ ਸਰਗਰਮ ਕਰ ਸਕਦੇ ਹਨ। ਹਾਲਾਂਕਿ, ਇਸ ਪ੍ਰਕਿਰਿਆ ਵਿੱਚ ਕੁਝ ਸਮਾਂ ਲੱਗ ਸਕਦਾ ਹੈ, ਇਸ ਲਈ ਆਖਰੀ ਤਾਰੀਖ ਦਾ ਇੰਤਜ਼ਾਰ ਕਰਨਾ ਨੁਕਸਾਨਦੇਹ ਹੋ ਸਕਦਾ ਹੈ। ਇਸ ਤੋਂ ਇਲਾਵਾ, ਸਰਕਾਰ ਈ-ਪੈਨ (e-PAN) ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਜੇਕਰ ਤੁਹਾਡਾ ਅਸਲੀ ਕਾਰਡ ਗੁੰਮ ਹੋ ਗਿਆ ਹੈ, ਤਾਂ ਤੁਸੀਂ ਡਿਜੀਟਲ ਕਾਪੀ ਡਾਊਨਲੋਡ ਕਰਕੇ ਸਾਰੇ ਜ਼ਰੂਰੀ ਕੰਮਾਂ ਲਈ ਵਰਤ ਸਕਦੇ ਹੋ।
ਇਹ ਵੀ ਪੜ੍ਹੋ : ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਇਹ ਵੀ ਪੜ੍ਹੋ : ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
