ਅਮਰੀਕਾ ''ਚ ਕਰਜ਼ ਦੇ ਬੋਝ ਹੇਠ ਦੱਬੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
Saturday, May 02, 2026 - 04:46 PM (IST)
ਕੁਰਨੂਲ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੇ ਇਕ 26 ਸਾਲਾ ਨੌਜਵਾਨ ਨੇ ਅਮਰੀਕਾ 'ਚ ਕਰਜ਼ ਦੇ ਬੋਝ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੇ ਪਰਿਵਾਰ ਨੇ ਬੇਨਤੀ ਕੀਤੀ ਹੈ ਕਿ ਮ੍ਰਿਤਕ ਦੀ ਪਛਾਣ ਗੁਪਤ ਰੱਖੀ ਜਾਵੇ, ਕਿਉਂਕਿ ਉਸ ਦੇ ਮਾਤਾ-ਪਿਤਾ ਬਜ਼ੁਰਗ ਹਨ ਅਤੇ ਕਈ ਬੀਮਾਰੀਆਂ ਤੋਂ ਪੀੜਤ ਸਨ। ਇਸ ਘਟਨਾ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਮੰਤਰੀ ਨਾਰਾ ਲੋਕੇਸ਼ ਨੇ ਸੰਵੇਦਨਾ ਪ੍ਰਗਟ ਕੀਤੀ ਅਤੇ ਮ੍ਰਿਤਕ ਦੀ ਦੇਹ ਨੂੰ ਵਾਪਸ ਲਿਆਉਣ 'ਚ ਸਹਾਇਤਾ ਦਾ ਭਰੋਸਾ ਦਿੱਤਾ।
ਲੋਕੇਸ਼ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਸੋਗ ਪੀੜਤ ਪਰਿਵਾਰ ਦੇ ਪ੍ਰਤੀ ਮੇਰੀ ਹਮਦਰਦੀ। ਮੈਂ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੂੰ ਅਪੀਲ ਕਰਦਾ ਹਾਂ ਕਿ ਉਹ ਮ੍ਰਿਤਕ ਦੇਹ ਦੀ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਕਰਨ।'' ਅਮਰੀਕਾ 'ਚ ਰਹਿਣ ਵਾਲੇ ਐੱਨਆਰਆਈ ਭਾਈਚਾਰੇ ਦੇ ਮੈਂਬਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਵਿਕਲਪਿਕ ਪ੍ਰੈਕਟੀਕਲ ਟਰੇਨਿੰਗ (ਓਪੀਟੀ) ਲਈ ਕੁਰਨੂਲ ਤੋਂ ਆਏ ਉਨ੍ਹਾਂ ਦੇ ਇਕ ਮੈਂਬਰ ਦਾ ਕੁਝ ਦਿਨ ਪਹਿਲਾਂ ਸ਼ਿਕਾਗੋ 'ਚ ਦਿਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਤੇਲੁਗੂ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਨੇ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
