ਅਲੀਗੜ੍ਹ ''ਚ ਨੌਜਵਾਨ ਨਾਲ ਕੁੱਟਮਾਰ, ਅੱਧਾ ਸਿਰ-ਦਾੜ੍ਹੀ ਮੁੰਨਵਾ ਕੇ ਰੁੱਖ ਨਾਲ ਬੰਨ੍ਹਿਆ

Monday, Sep 28, 2026 - 10:14 AM (IST)

ਅਲੀਗੜ੍ਹ ''ਚ ਨੌਜਵਾਨ ਨਾਲ ਕੁੱਟਮਾਰ, ਅੱਧਾ ਸਿਰ-ਦਾੜ੍ਹੀ ਮੁੰਨਵਾ ਕੇ ਰੁੱਖ ਨਾਲ ਬੰਨ੍ਹਿਆ

ਅਲੀਗੜ੍ਹ (ਏਜੰਸੀ)- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ’ਚ ਇਕ ਨੌਜਵਾਨ ਨਾਲ ਕੁੱਟਮਾਰ ਕਰ ਕੇ ਉਸ ਦਾ ਅੱਧਾ ਸਿਰ ਅਤੇ ਦਾੜ੍ਹੀ ਮੁੰਨਵਾਉਣ, ਰੁੱਖ ਨਾਲ ਬੰਨ੍ਹਣ ਅਤੇ ਕਥਿਤ ਤੌਰ ’ਤੇ ਜ਼ਬਰਦਸਤੀ ਪਿਸ਼ਾਬ ਪਿਲਾਉਣ ਦੇ ਦੋਸ਼ ’ਚ 3 ਔਰਤਾਂ ਸਮੇਤ 7 ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਘਟਨਾ ਵੀਰਵਾਰ ਨੂੰ ਅਲੀਗੜ੍ਹ ਤੋਂ ਲੱਗਭਗ 40 ਕਿਲੋਮੀਟਰ ਦੂਰ ਅਕਰਾਬਾਦ ਥਾਣਾ ਖੇਤਰ ਦੇ ਇਕ ਪਿੰਡ ’ਚ ਹੋਈ। ਘਟਨਾ ਦੀ ਵੀਡੀਓ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ।

ਇਸ ਤੋਂ ਬਾਅਦ ਪੀੜਤ ਨੇ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਦੱਸਿਆ ਕਿ ਅਣਵਿਆਹੇ ਨੌਜਵਾਨ ਦੇ ਆਪਣੀ ਭੈਣ ਦੇ ਸਹੁਰੇ ਪਰਿਵਾਰ ਦੀ ਇਕ ਵਿਆਹੀ ਔਰਤ ਨਾਲ ਕਥਿਤ ਤੌਰ ’ਤੇ ਨਾਜਾਇਜ਼ ਸਬੰਧ ਸਨ। ਇਸ ਦੀ ਜਾਣਕਾਰੀ ਮਿਲਣ ’ਤੇ ਕੁਝ ਲੋਕਾਂ ਨੇ ਨੌਜਵਾਨ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ। ਪੁਲਸ ਮੁਤਾਬਕ, ਘਟਨਾ ’ਚ ਪੀੜਤ ਦੀ ਭੈਣ ਦੇ ਸਹੁਰੇ ਪਰਿਵਾਰ ਦੇ 7 ਲੋਕ ਅਤੇ ਕੁਝ ਅਣਪਛਾਤੇ ਵਿਅਕਤੀ ਸ਼ਾਮਲ ਸਨ। ਸਾਰੇ ਮੁਲਜ਼ਮ ਫਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਹੋਰ ਮੁਲਜ਼ਮਾਂ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News