ਤਿੰਨ ਦਿਨਾਂ ਤੋਂ ਲਾਪਤਾ ਸੀ ਨੌਜਵਾਨ, ਹੁਣ ਝਾੜੀਆਂ ''ਚ ਮਿਲੀ ਲਾਸ਼
Saturday, Jan 03, 2026 - 12:41 PM (IST)
ਨੋਇਡਾ- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ 'ਚ ਤਿੰਨ ਦਿਨਾਂ ਤੋਂ ਲਾਪਤਾ 24 ਸਾਲਾ ਇਕ ਨੌਜਵਾਨ ਦੀ ਲਾਸ਼ ਝਾੜੀਆਂ 'ਚੋਂ ਬਰਾਮਦ ਕੀਤੀ ਗਈ। ਪੁਲਸ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਨੌਜਵਾਨ ਦਾ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੈ ਅਤੇ ਇਸ ਮਾਮਲੇ 'ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸੈਕਟਰ-126 ਦੇ ਇੰਚਾਰਜ ਇੰਸਪੈਕਟਰ ਸੋਮੇਸ਼ ਕੁਮਾਰ ਨੇ ਦੱਸਿਆ ਕਿ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਅਜੇ ਮੁਖੀਆ ਇੱਥੇ ਰਾਏਪੁਰ ਪਿੰਡ 'ਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਕੋਲ ਹੀ ਉਸ ਦਾ ਰਿਸ਼ਤੇਦਾਰ ਰਾਮਵਚਨ ਰਹਿੰਦਾ ਹੈ ਅਤੇ ਜਦੋਂ ਅਜੇ 28 ਦਸੰਬਰ ਨੂੰ ਘਰ ਨਹੀਂ ਪਹੁੰਚਿਆ ਤਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਥਾਣਾ ਸੈਕਟਰ 126 'ਚ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਇਕ ਟੀਮ ਉਸ ਦੀ ਭਾਲ ਕਰ ਰਹੀ ਸੀ ਅਤੇ ਸ਼ੁੱਕਰਵਾਰ ਰਾਤ ਨੂੰ ਉਸ ਦੀ ਲਾਸ਼ ਝਾੜੀਆਂ 'ਚ ਮਿਲੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅਜਿਹਾ ਖ਼ਦਸ਼ਾ ਜਤਾਇਆ ਕਿ ਉਸ ਦਾ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਪੁਲਸ ਅਨੁਸਾਰ ਅਜੇ ਵਿਆਹਿਆ ਹੈ ਅਤੇ ਇੱਥੇ ਰਹਿ ਕੇ ਮਜ਼ਦੂਰੀ ਕਰਦਾ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛ-ਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਅਜੇ ਦੀ ਪਤਨੀ ਨਾਲ ਰਾਮਵਚਨ ਦੇ ਨਾਜਾਇਜ਼ ਸੰਬੰਧ ਸਨ ਅਤੇ ਇਸੇ ਕਾਰਨ ਉਸ ਦਾ ਕਤਲ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
