PM ਮੋਦੀ, CM ਯੋਗੀ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
Saturday, Jun 08, 2024 - 03:25 PM (IST)
ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ 'ਚ ਪੁਲਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ 'ਤੇ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਜ਼ਿਲ੍ਹੇ ਦੇ ਮਨਿਅਰ ਕਸਬੇ ਦੇ ਨਿਖਿਲ ਗੁਪਤਾ ਦੀ ਸ਼ਿਕਾਇਤ 'ਤੇ ਸ਼ੁੱਕਰਵਾਰ ਨੂੰ ਸਥਾਨਕ ਵਾਸੀ ਮੁਹੰਮਦ ਆਸਿਫ਼ ਵਿਰੁੱਧ ਮਨਿਅਰ ਥਾਣੇ 'ਚ ਨਾਮਜ਼ਦ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਿਖਿਲ ਗੁਪਤਾ ਨੇ ਸ਼ਿਕਾਇਤ 'ਚ ਜ਼ਿਕਰ ਕੀਤਾ ਹੈ ਕਿ ਮੁਹੰਮਦ ਆਸਿਫ਼ ਨੇ ਇਕ ਜੂਨ ਨੂੰ ਉਸ ਨੂੰ ਫ਼ੋਨ ਕਰ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਅਤੇ ਉਸ ਦੇ ਮਨ੍ਹਾ ਕਰਨ 'ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁਹੰਮਦ ਆਸਿਫ਼ ਨੇ ਇਸ ਗੱਲਬਾਤ ਦਾ ਆਡੀਓ ਵੀ ਸੋਸ਼ਲ ਮੀਡੀਆ 'ਤੇ ਜਨਤਕ ਕੀਤਾ ਹੈ। ਐਡੀਸ਼ਨਲ ਪੁਲਸ ਸੁਪਰਡੈਂਟ ਅਨਿਲ ਕੁਮਾਰ ਝਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੁਲਸ ਨੇ ਦੋਸ਼ੀ ਮੁਹੰਮਦ ਆਸਿਫ਼ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 504 (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ ਕਰਨਾ) ਅਤੇ 506 (ਅਪਰਾਧਕ ਧਮਕੀ ਲਈ ਸਜ਼ਾ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e