ਕਰਨਾਟਕ ’ਚ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਦੋਸ਼ ’ਚ ਨੌਜਵਾਨ ਗ੍ਰਿਫ਼ਤਾਰ

Friday, Nov 05, 2021 - 01:24 PM (IST)

ਕਰਨਾਟਕ ’ਚ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਦੋਸ਼ ’ਚ ਨੌਜਵਾਨ ਗ੍ਰਿਫ਼ਤਾਰ

ਮੈਂਗਲੁਰੂ (ਭਾਸ਼ਾ)- ਕਰਨਾਟਕ ’ਚ ਦੱਖਣੀ ਕੰਨੜ ਜ਼ਿਲ੍ਹੇ ਦੇ ਬੇਲਥਾਂਗੜੀ ਤਾਲੁਕ ’ਚ ਇਕ ਨਾਬਾਲਗ ਕੁੜੀ ਨਾਲ ਵਾਰ-ਵਾਰ ਜਬਰ ਜ਼ਿਨਾਹ ਕਰਨ ਦੇ ਦੋਸ਼ ’ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਆਟੋ ਰਿਕਸ਼ਾ ਚਾਲਕ ਨੌਫਲ ਦੇ ਰੂਪ ’ਚ ਹੋਈ ਹੈ। ਨੌਫਲ ਨੇ 2018 ’ਚ ਪੀੜਤਾ ਨਾਲ ਦੋਸਤੀ ਕੀਤੀ ਅਤੇ ਉਸ ਦਾ ਮੋਬਾਇਲ ਨੰਬਰ ਲੈ ਲਿਆ। ਇਸ ਤੋਂ ਬਾਅਦ ਜਦੋਂ ਨਾਬਾਲਗ ਦੇ ਪਰਿਵਾਰ ਵਾਲੇ ਘਰ ਨਹੀਂ ਹੁੰਦੇ ਸਨ, ਉਦੋਂ ਉਹ ਉਸ ਦੇ ਘਰ ਜਾਂਦਾ ਸੀ। 

ਅਜਿਹਾ ਦੋਸ਼ ਹੈ ਕਿ ਨੌਜਵਾਨ ਨੇ ਪੀੜਤਾ ਨਾਲ ਆਪਣੇ ਨਿੱਜੀ ਪਲਾਂ ਦੇ ਵੀਡੀਓ ਵੀ ਬਣਾ ਲਏ ਸਨ ਅਤੇ ਉਸ ਨੂੰ ਉਹ ਧਮਕੀ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਸੀ। ਨਾਬਾਲਗ ਕੁੜੀ ਨੇ ਇਸ ਪੂਰੇ ਮਾਮਲੇ ਬਾਰੇ ਆਪਣੇ ਮਾਤਾ-ਪਿਤਾ ਨੂੰ ਦੱਸਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ’ਚ ਇਸ ਦੀ ਸ਼ਿਕਾਇਤ ਕੀਤੀ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਬਾਲ ਯੌਨ ਸੁਰੱਖਿਆ ਐਕਟ (ਪੋਕਸੋ) ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ।


author

DIsha

Content Editor

Related News