ਸਰਹੱਦ ਪਾਰੋਂ ਆਈ ''ਮੌਤ ਦੀ ਖੇਪ'': ਰਾਜੌਰੀ ''ਚ ਚੀਨੀ ਤੇ ਤੁਰਕੀ ਪਿਸਤੌਲਾਂ ਸਮੇਤ ਨੌਜਵਾਨ ਗ੍ਰਿਫਤਾਰ

Thursday, Feb 19, 2026 - 02:51 PM (IST)

ਸਰਹੱਦ ਪਾਰੋਂ ਆਈ ''ਮੌਤ ਦੀ ਖੇਪ'': ਰਾਜੌਰੀ ''ਚ ਚੀਨੀ ਤੇ ਤੁਰਕੀ ਪਿਸਤੌਲਾਂ ਸਮੇਤ ਨੌਜਵਾਨ ਗ੍ਰਿਫਤਾਰ

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਹਥਿਆਰਾਂ ਦੀ ਸਪਲਾਈ ਕਰਨ ਦੀ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ (LoC) ਦੇ ਨੇੜਲੇ ਇਲਾਕੇ ਤੋਂ ਇੱਕ ਸਥਾਨਕ ਨਿਵਾਸੀ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਸਮੇਤ ਗ੍ਰਿਫਤਾਰ ਕੀਤਾ ਹੈ।

ਵਿਦੇਸ਼ੀ ਹਥਿਆਰਾਂ ਦੀ ਬਰਾਮਦਗੀ
 ਜਾਣਕਾਰੀ ਅਨੁਸਾਰ, ਨੌਸ਼ਹਿਰਾ ਸੈਕਟਰ ਦੇ ਰਾਏਪੁਰ ਪਿੰਡ ਵਿੱਚ ਸੈਨਾ ਦੇ ਇੱਕ ਗਸ਼ਤੀ ਦਲ ਨੇ ਸ਼ੱਕ ਦੇ ਆਧਾਰ 'ਤੇ ਸੈਰ ਪਿੰਡ ਦੇ ਰਹਿਣ ਵਾਲੇ ਸਚਿਨ ਕੁਮਾਰ ਨੂੰ ਹਿਰਾਸਤ ਵਿੱਚ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਦੋ ਪਿਸਤੌਲਾਂ ਬਰਾਮਦ ਹੋਈਆਂ, ਜਿਨ੍ਹਾਂ ਵਿੱਚੋਂ ਇੱਕ ਤੁਰਕੀ ਅਤੇ ਦੂਜੀ ਚੀਨ ਨਿਰਮਿਤ ਹੈ। ਇਸ ਤੋਂ ਇਲਾਵਾ ਉਸ ਕੋਲੋਂ 4 ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਸਰਹੱਦ ਪਾਰੋਂ ਮਿਲੀ ਸੀ ਖੇਪ
 ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨੇ ਇਹ ਹਥਿਆਰਾਂ ਦੀ ਖੇਪ ਸਰਹੱਦ ਪਾਰੋਂ ਪ੍ਰਾਪਤ ਕੀਤੀ ਸੀ। ਸਚਿਨ ਕੁਮਾਰ ਨੂੰ ਇਹ ਖੇਪ ਅੱਗੇ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਪਰ ਇਸ ਤੋਂ ਪਹਿਲਾਂ ਹੀ ਉਹ ਫੌਜ ਦੇ ਹੱਥੇ ਚੜ੍ਹ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਲਈ ਭੇਜੇ ਗਏ ਸਨ ਅਤੇ ਇਸ ਗਿਰੋਹ ਦੇ ਹੋਰ ਮੈਂਬਰ ਕੌਣ ਹਨ।

ਉਧਮਪੁਰ ਦੇ ਜੰਗਲਾਂ ਵਿੱਚ ਸਰਚ ਆਪ੍ਰੇਸ਼ਨ 
ਇਸ ਦੌਰਾਨ ਉਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਤਿੰਨ ਸ਼ੱਕੀ ਅੱਤਵਾਦੀਆਂ ਦੀ ਹਰਕਤ ਹੋਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਮਾਰਲੋਗ ਅਤੇ ਲੋਦਰਾ ਦੇ ਜੰਗਲੀ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News