ਪਾਣੀ ਭਰਨ ਦੇ ਵਿਵਾਦ ''ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

Monday, Sep 09, 2024 - 12:12 PM (IST)

ਪਾਣੀ ਭਰਨ ਦੇ ਵਿਵਾਦ ''ਚ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਅਮੇਠੀ (ਵਾਰਤਾ)- ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਜਾਇਸ ਇਲਾਕੇ 'ਚ ਪਾਣੀ ਨੂੰ ਲੈ ਕੇ ਹੋਏ ਵਿਵਾਦ 'ਚ ਬਦਮਾਸ਼ਾਂ ਨੇ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਪੁਲਸ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਪੂਰੇ ਇਲਾਕੇ 'ਚ ਗੰਗਾਰਾਮ ਵਾਸੀ ਰਾਮ ਦੇਵ (25) ਨੂੰ ਐਤਵਾਰ ਦੇਰ ਸ਼ਾਮ ਅੱਧੀ ਦਰਜਨ ਲੋਕਾਂ ਨੇ ਕੁੱਟ-ਕੁੱਟ ਕੇ ਖੂਨ ਨਾਲ ਲੱਥਪੱਥ ਕਰ ਦਿੱਤਾ। ਪਰਿਵਾਰਕ ਮੈਂਬਰ ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਦਾ ਸਰਕਾਰੀ ਟੂਟੀ ਤੋਂ ਪਾਣੀ ਭਰਨ ਨੂੰ ਲੈ ਕੇ ਗੁਆਂਢੀਆਂ ਨਾਲ ਝਗੜਾ ਚੱਲ ਰਿਹਾ ਸੀ ਅਤੇ ਇਸੇ ਝਗੜੇ ਕਾਰਨ ਬਦਮਾਸ਼ਾਂ ਨੇ ਉਸ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

ਮ੍ਰਿਤਕ ਦੀ ਪਤਨੀ ਮਾਧੁਰੀ ਨੇ ਦੱਸਿਆ ਕਿ ਸਰਕਾਰੀ ਟੂਟੀ 'ਚ ਪਾਣੀ ਭਰਨ ਨੂੰ ਲੈ ਕੇ ਆਏ ਦਿਨ ਉਸ ਦੇ ਘਰ ਦੇ ਸਾਹਮਣੇ ਦੇ ਲੋਕ ਵਿਵਾਦ ਕਰਦੇ ਸਨ। ਜਦੋਂ ਉਸ ਦੇ ਪਤੀ ਪਾਣੀ ਭਰਨ ਜਾਂਦੇ ਸਨ ਤਾਂ ਗਾਲ੍ਹਾਂ ਕੱਢਣ ਲੱਗ ਜਾਂਦੇ ਸਨ। ਐਤਵਾਰ ਸ਼ਾਮ ਨੂੰ ਪਤੀ ਵਾਪਸ ਆ ਰਹੇ ਸਨ ਤਾਂ ਗੁਆਂਢ ਦੇ ਕਈ ਲੋਕਾਂ ਨੇ ਮਿਲ ਕੇ ਲਾਠੀ ਡੰਡਿਆਂ ਨਾਲ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ। ਸੂਚਨਾ 'ਤੇ ਪਹੁੰਚੀ ਪੁਲਸ ਕਾਨੂੰਨੀ ਕਾਰਵਾਈ 'ਚ ਜੁਟ ਗਈ ਹੈ। ਪੁਲਸ ਖੇਤਰ ਅਧਿਕਾਰੀ ਤਿਲੋਈ ਅਜੇ ਸਿੰਘ ਨੇ ਦੱਸਿਆ ਕਿ ਮਾਮੂਲੀ ਵਿਵਾਦ ਨੂੰ ਲੈ ਕੇ 2 ਪੱਖਾਂ 'ਚ ਕੁੱਟਮਾਰ ਦੀ ਸੂਚਨਾ ਮਿਲੀ ਸੀ। ਮਾਮਲੇ 'ਚ ਜਾਇਸ ਥਾਣੇ 'ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News