ਝੋਨਾ ਚੋਰੀ ਕਰਨ ਦੇ ਦੋਸ਼ ''ਚ ਨੌਜਵਾਨ ਦਾ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, 13 ਗ੍ਰਿਫ਼ਤਾਰ
Wednesday, Dec 25, 2024 - 06:26 PM (IST)
ਧਮਤਰੀ : ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ’ਚ ਝੋਨਾ ਚੋਰੀ ਕਰਨ ਦੇ ਦੋਸ਼ ਹੇਠ ਪਿੰਡ ਵਾਸੀਆਂ ਵਲੋਂ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੌਰਾਨ 5 ਹੋਰਾਂ ਨੂੰ ਜ਼ਖ਼ਮੀ ਕੀਤਾ ਗਿਆ। ਪੁਲਸ ਨੇ ਇਸ ਸਬੰਧੀ 3 ਔਰਤਾਂ ਸਮੇਤ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਿਰਸੀਡਾ ਪਿੰਡ ’ਚ ਪਿੰਡ ਵਾਸੀਆਂ ਨੇ ਕਾਰਤਿਕ ਪਟੇਲ (19) ਦੀ ਹੱਤਿਆ ਕਰ ਦਿੱਤੀ, ਜਦਕਿ ਓਂਕਾਰ ਸਾਹੂ, ਸੰਜੇ, ਦੇਵੇਂਦਰ, ਧਨੇਸ਼ਵਰ ਨਿਸ਼ਾਦ ਤੇ ਇਕ ਹੋਰ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ - BIG BREAKING : ਸੰਸਦ ਬਾਹਰ ਬੰਦੇ ਨੇ ਖੁਦ ਨੂੰ ਲਾਈ ਅੱਗ
ਉਹਨਾਂ ਦੱਸਿਆ ਕਿ 22 ਦਸੰਬਰ ਦੀ ਰਾਤ ਨੂੰ ਪਿੰਡ ਦੇ ਭੀਖਮ ਸਾਹੂ ਦੇ ਘਰੋਂ ਝੋਨੇ ਦੀਆਂ ਤਿੰਨ ਬੋਰੀਆਂ ਚੋਰੀ ਕਰਨ ਦੇ ਦੋਸ਼ ਵਿੱਚ ਪਿੰਡ ਦੇ ਕੁਝ ਲੋਕਾਂ ਨੇ ਓਮਕਾਰ ਸਾਹੂ ਨੂੰ ਫੜ ਕੇ ਪੁੱਛਗਿੱਛ ਕੀਤੀ। ਜਦੋਂ ਓਮਕਾਰ ਨੇ ਦੱਸਿਆ ਕਿ ਕਾਰਤਿਕ ਪਟੇਲ ਅਤੇ ਹੋਰ ਨੌਜਵਾਨ ਵੀ ਉਸ ਦੇ ਨਾਲ ਸਨ ਤਾਂ ਪਿੰਡ ਦੇ ਲੋਕ ਲਾਠੀਆਂ ਨਾਲ ਲੈਸ ਹੋ ਗਏ ਅਤੇ ਨੌਜਵਾਨਾਂ ਨੂੰ ਘਰੋਂ ਬਾਹਰ ਕੱਢ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ 22 ਦਸੰਬਰ ਦੀ ਰਾਤ ਤੋਂ 23 ਦਸੰਬਰ ਦੀ ਸਵੇਰ ਤੱਕ ਨੌਜਵਾਨਾਂ ਨੂੰ ਡੰਡਿਆਂ ਨਾਲ ਕੁੱਟਿਆ। ਇਸ ਘਟਨਾ ਵਿੱਚ ਕਾਰਤਿਕ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਉਹਨਾਂ ਦੱਸਿਆ ਕਿ ਬਾਅਦ ਵਿੱਚ ਹਮਲਾਵਰ ਪਿੰਡ ਵਾਸੀਆਂ ਨੇ ਉਸ ਨੂੰ ਪੁਲਸ ਰਿਪੋਰਟ ਨਾ ਕਰਨ ਦੀ ਚਿਤਾਵਨੀ ਦਿੱਤੀ ਅਤੇ ਉਸ ਨੂੰ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਤਿਕ ਦੇ ਪਰਿਵਾਰਕ ਮੈਂਬਰ 23 ਦਸੰਬਰ ਦੀ ਸਵੇਰ ਨੂੰ ਜਦੋਂ ਉਸ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦੱਸਿਆ ਕਿ ਬਾਅਦ ਵਿੱਚ ਕਾਰਤਿਕ ਦੇ ਪਿਤਾ ਨੇ ਪੁਲਸ ਕੋਲ ਕੇਸ ਦਰਜ ਕਰਵਾਇਆ। ਕਾਰਤਿਕ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਪਿੰਡ ਦੀਆਂ ਤਿੰਨ ਔਰਤਾਂ ਸਮੇਤ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8