ਪੁੱਤ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਮਾਂ ਨੇ ਵੀ ਮੌਤ ਨੂੰ ਲਗਾਇਆ ਗਲ਼ੇ

Saturday, Sep 03, 2022 - 06:46 PM (IST)

ਪੁੱਤ ਨੇ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਮਾਂ ਨੇ ਵੀ ਮੌਤ ਨੂੰ ਲਗਾਇਆ ਗਲ਼ੇ

ਪਾਲਘਰ (ਭਾਸ਼ਾ)- ਮਹਾਰਾਸ਼ਟਰ ਦੇ ਪਾਲਘਰ 'ਚ 26 ਸਾਲਾ ਇਕ ਨੌਜਵਾਨ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁੱਤ ਦੀ ਲਾਸ਼ ਦੇਖ ਮਾਂ ਨੇ ਵੀ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਲਵਾ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਦਰਦਨਾਕ ਘਟਨਾ ਵੀਰਵਾਰ ਦੁਪਹਿਰ ਬਾਅਦ ਕਾਂਦਰੇ ਭੂਰੇ ਪਿੰਡ 'ਚ ਵਾਪਰੀ।

ਉਨ੍ਹਾਂ ਦੱਸਿਆ ਕਿ ਸ਼ੈਲੇਸ਼ ਪਾਟਿਲ ਨਾਮੀ ਨੌਜਵਾਨ ਨੇ ਘਰ ਨੇੜੇ ਇਕ ਦਰੱਖਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਪਰ ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁੱਤ ਦੀ ਲਾਸ਼ ਦੇਖ ਮਾਂ ਕਲਪਨਾ ਪਾਟਿਲ ਨੇ ਵੀ ਖੂਹ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਪੁਲਸ ਨੂੰ ਦੱਸੇ ਬਿਨਾਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਘਟਨਾ ਦੀ ਜਾਣਕਾਰੀ ਸਥਾਨਕ ਸੂਤਰਾਂ ਰਾਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਸ ਹਾਲੇ ਮਾਮਲੇ ਦੀ ਜਾਂਚ ਕਰ ਰਹੀ ਹੈ।


author

DIsha

Content Editor

Related News