ਊਨਾ ਕਾਲਜ ਦੇ ਸਾਹਮਣੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
Wednesday, Jun 13, 2018 - 05:28 PM (IST)

ਊਨਾ— ਊਨਾ ਦੇ ਸਥਾਨਕ ਰਾਜ ਕਾਲਜ ਦੇ ਸਾਹਮਣੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁੱਟਮਾਰ 'ਚ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਹ ਗ੍ਰੇਡ-4 ਕੋਮਾ 'ਚ ਚੱਲਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗੰਭੀਰ ਹਾਲਤ 'ਚ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲਸ ਨੇ ਲਗਭਗ ਅੱਧਾ ਦਰਜਨ ਦੋਸ਼ੀਆਂ ਵਿਰੁੱਧ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 341,325, 506, 34 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਨੌਜਵਾਨ ਨਾਲ ਜੁੜੇ ਮਾਮਲੇ ਨੂੰ ਲੈ ਕੇ ਇਕ ਨੌਜਵਾਨ ਦੀ ਕੁਝ ਨੌਜਵਾਨਾਂ ਨੇ ਕੁੱਟਮਾਰ ਕਰ ਦਿੱਤੀ, ਜਿਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਇੰਦੂ ਭਾਰਦਵਾਜ ਵੱਲੋਂ ਇਲਾਜ ਕੀਤਾ ਗਿਆ। ਡਾਂ. ਇੰਦੂ ਨੇ ਨੌਜਵਾਨ ਨੂੰ ਪੁਲਸ ਸਟੇਟਮੈਂਟ ਲਈ ਸਿਹਤ ਖਰਾਬ ਕਰਾਰ ਦਿੰਦੇ ਹੋਏ ਗ੍ਰੇਡ-4 ਕੋਮਾ 'ਚ ਨੌਜਵਾਨ ਦੇ ਜਾਣ ਬਾਰੇ ਦੱਸਦੇ ਹੋਏ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ। ਐੱਸ. ਪੀ. ਦਿਵਾਕਰ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਨੂੰ ਲਾਗੂ ਕੀਤਾ ਜਾ ਰਿਹਾ ਹੈ।