ਸਹੁਰੇ ਘਰ ਪਤਨੀ ਨੂੰ ਲੈਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ''ਚ ਮੌਤ, ਕਮਰੇ ''ਚ ਪੱਖੇ ਨਾਲ ਲਟਕਦੀ ਮਿਲੀ ਲਾਸ਼
Monday, Jan 05, 2026 - 03:14 PM (IST)
ਨੈਸ਼ਨਲ ਡੈਸਕ : ਦੱਖਣੀ-ਪੂਰਬੀ ਦਿੱਲੀ ਦੇ ਬਦਰਪੁਰ ਇਲਾਕੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 32 ਸਾਲਾ ਇਕ ਨੌਜਵਾਨ ਦੀ ਉਸ ਦੇ ਸਹੁਰੇ ਘਰ ਵਿਚ ਫਾਹੇ ਨਾਲ ਲਟਕਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਸਵੇਰੇ ਕਰੀਬ 9 ਵਜੇ ਬਦਰਪੁਰ ਦੇ ਗੌਤਮਪੁਰੀ ਇਲਾਕੇ ਵਿਚ ਵਾਪਰੀ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅਜਬ ਸਿੰਘ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਅਜਬ ਸਿੰਘ ਦੀ ਪਤਨੀ ਘਰੇਲੂ ਕਲੇਸ਼ ਕਾਰਨ ਆਪਣੇ ਪੇਕੇ ਦਿੱਲੀ ਆ ਕੇ ਰਹਿ ਰਹੀ ਸੀ। ਅਜਬ ਸਿੰਘ ਉਸ ਨੂੰ ਵਾਪਸ ਲੈ ਕੇ ਜਾਣ ਲਈ ਆਪਣੇ ਸਹੁਰੇ ਘਰ ਆਇਆ ਸੀ।
ਕਮਰੇ ਦਾ ਦਰਵਾਜ਼ਾ ਤੋੜ ਕੇ ਕੱਢੀ ਲਾਸ਼
ਪੁਲਸ ਅਧਿਕਾਰੀ ਅਨੁਸਾਰ, ਜਦੋਂ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਪਤਨੀ ਨੂੰ ਨਾਲ ਭੇਜਣ ਤੋਂ ਮਨ੍ਹਾ ਕਰ ਦਿੱਤਾ, ਤਾਂ ਅਜਬ ਸਿੰਘ ਨੇ ਖ਼ੁਦ ਨੂੰ ਘਰ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਇਕ ਕਮਰੇ ਵਿਚ ਬੰਦ ਕਰ ਲਿਆ। ਸੂਚਨਾ ਮਿਲਣ 'ਤੇ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ, ਤਾਂ ਕਮਰਾ ਅੰਦਰੋਂ ਬੰਦ ਸੀ। ਪੁਲਿਸ ਨੇ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਅਜਬ ਸਿੰਘ ਪੱਖੇ ਨਾਲ ਲਟਕਦੇ ਫੰਦੇ ਨਾਲ ਝੂਲ ਰਿਹਾ ਸੀ।
ਘਰੇਲੂ ਕਲੇਸ਼ ਬਣਿਆ ਮੌਤ ਦਾ ਕਾਰਨ
ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਜਬ ਸਿੰਘ ਵਿਆਹੁਤਾ ਜ਼ਿੰਦਗੀ ਵਿਚ ਚੱਲ ਰਹੇ ਕਲੇਸ਼ ਕਾਰਨ ਕਾਫੀ ਮਾਨਸਿਕ ਤਣਾਅ ਵਿਚ ਸੀ। ਮੌਕੇ 'ਤੇ ਮੌਜੂਦ ਅਜਬ ਸਿੰਘ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਕਿਸੇ ਸਾਜ਼ਿਸ਼ ਦਾ ਸ਼ੱਕ ਜ਼ਾਹਰ ਨਹੀਂ ਕੀਤਾ ਹੈ। ਪੁਲਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ (AIIMS) ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
