ਡੌਂਕੀ ਲਗਾ ਕੇ ਅਮਰੀਕਾ ਗਏ ਮੁੰਡੇ ਦਾ ਗੋਲੀ ਮਾਰ ਕੇ ਕਤਲ

Saturday, Mar 28, 2026 - 01:25 PM (IST)

ਡੌਂਕੀ ਲਗਾ ਕੇ ਅਮਰੀਕਾ ਗਏ ਮੁੰਡੇ ਦਾ ਗੋਲੀ ਮਾਰ ਕੇ ਕਤਲ

ਹਰਿਆਣਾ : ਹਰਿਆਣਾ ਦੇ ਇੱਕ ਪਰਿਵਾਰ ਦੇ ਘਰ ਉਸ ਸਮੇਂ ਚੀਕ-ਚਿਹਾੜਾ ਮਚ ਗਿਆ, ਜਦੋਂ ਉਨ੍ਹਾਂ ਦੇ ਅਮਰੀਕਾ ਗਏ ਨੌਜਵਾਨ ਪੁੱਤਰ ਦਾ ਜਾਰਜੀਆ ਵਿੱਚ ਗੋਲੀ ਮਾਰ ਕੇ ਮਾਰ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ। ਸਿਰਫ਼ 24 ਮਹੀਨੇ ਪਹਿਲਾਂ ਸੁਨਹਿਰੇ ਭਵਿੱਖ ਲਈ ਸੱਤ ਸਮੁੰਦਰ ਪਾਰ ਕਰਨ ਵਾਲੇ ਇਸ ਨੌਜਵਾਨ ਦੀ ਮੌਤ ਨੇ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ - ਦਿੱਲੀ ਏਅਰਪੋਰਟ 'ਤੇ 'ਫੁੱਲ ਐਮਰਜੰਸੀ', ਯਾਤਰੀਆਂ ਨਾਲ ਭਰੇ ਜਹਾਜ਼ ਦਾ ਇੰਜਣ ਫੇਲ੍ਹ

ਜਾਣਕਾਰੀ ਮੁਤਾਬਕ ਇਹ ਘਟਨਾ ਅਮਰੀਕਾ ਦੇ ਜਾਰਜੀਆ ਵਿੱਚ ਵਾਪਰੀ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ਨੂੰ ਨਿਸ਼ਾਨਾ ਬਣਾ ਕੇ ਉਸ ਦਾ ਕਤਲ ਕਰ ਦਿੱਤਾ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਘਟਨਾ ਲੁੱਟ-ਖਸੁੱਟ ਦੇ ਵਿਰੋਧ ਵਿੱਚ ਵਾਪਰੀ ਸੀ ਜਾਂ ਨਸਲੀ ਹਮਲੇ ਦੌਰਾਨ, ਸਥਾਨਕ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਚੇਤਕ ਉਰਫ਼ ਲੱਖਾ ਵਜੋਂ ਹੋਈ ਹੈ, ਜੋ ਹਰਿਆਣਾ ਦਾ ਰਹਿਣ ਵਾਲਾ ਸੀ। ਸਾਲ 2024 ਵਿੱਚ ਉਹ ਆਪਣੇ ਸੁਨਹਿਰੀ ਭਵਿੱਖ ਲਈ ਸੱਤ ਸਮੁੰਦਰ ਪਾਰ (ਡੌਂਕੀ ਲਗਾ) ਅਮਰੀਕਾ ਗਿਆ ਹੋਇਆ ਸੀ। ਨੌਜਵਾਨ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਸੁਧਾਰਨ ਅਤੇ ਕਰੀਅਰ ਬਣਾਉਣ ਦੇ ਸੁਫ਼ਨੇ ਪੂਰੇ ਕਰਨ ਲਈ ਦੋ ਸਾਲ ਤੋਂ ਅਮਰੀਕਾ ਰਹਿ ਰਿਹਾ ਸੀ। 

ਇਹ ਵੀ ਪੜ੍ਹੋ - ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ

ਹਰਿਆਣਾ ਦੇ ਜੱਦੀ ਪਿੰਡ ਵਿੱਚ ਨੌਜਵਾਨ ਦੀ ਮੌਤ ਦੀ ਖ਼ਬਰ ਨੇ ਚਿਕ-ਚਿਹਾੜਾ ਮਚਾ ਦਿੱਤਾ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਨੌਜਵਾਨ ਬਹੁਤ ਮਿਹਨਤੀ ਸੀ ਅਤੇ ਉਸ ਨੇ ਆਸਾਂ-ਉਮੀਦਾਂ ਨਾਲ ਵਿਦੇਸ਼ੀ ਧਰਤੀ 'ਤੇ ਪੈਰ ਰੱਖਿਆ ਸੀ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ (MEA) ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦਾ ਪ੍ਰਬੰਧ ਕਰਨ। ਸਥਾਨਕ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਮੀਦ ਹੈ ਕਿ ਦੂਤਾਵਾਸ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਦੋਸ਼ੀਆਂ ਨੂੰ ਫੜਨ ਅਤੇ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕਰਨ ਵਿੱਚ ਪਰਿਵਾਰ ਦੀ ਸਹਾਇਤਾ ਕਰੇਗਾ।

ਇਹ ਵੀ ਪੜ੍ਹੋ - ਮੁੜ ਹੋਵੇਗਾ Blackout, 1 ਘੰਟਾ ਬੰਦ ਰਹਿਣਗੀਆਂ ਲਾਈਟਾਂ, ਦਿੱਲੀ 'ਚ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

rajwinder kaur

Content Editor

Related News